ਅਹਿਮਦਗੜ੍ਹ, 4 ਫਰਵਰੀ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਨਾਨਕਪੁਰ ਜਗੇੜਾ ਵਿਖੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਭਾਈ ਮਨਪ੍ਰੀਤ ਸਿੰਘ ਦੁਬਈ ਦੇ ਉੱਦਮ ਉਪਰਾਲੇ ਨਾਲ ਨੌਜਵਾਨ ਪੀੜ੍ਹੀ ਨੂੰ ਬਾਣੀ- ਬਾਣੇ ਨਾਲ ਜੋੜਨ ਲਈ ਪਿੰਡ ਪੱਧਰੀ ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ ਗਏ | ਭਾਈ ਮਨਦੀਪ ਸਿੰਘ ਖ਼ੁਰਦ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਨੇ ਦੱਸਿਆ ਕਿ ਕਿ ਸਮਾਗਮ ਦੌਰਾਨ ਸੈਂਕੜੇ ਬੱਚਿਆਂ ਨੇ ਭਾਗ ਲਿਆ, ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਨਗਦ ਇਨਾਮ, ਦਸਤਾਰਾਂ ਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ ਸਾਡਾ ਵਿਰਸਾ ਬਹੁਤ ਅਮੀਰ ਹੈ | ਸਾਨੂੰ ਸਾਬਤ ਸੂਰਤ ਹੋ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬੱਚਿਆਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਲਈ ਪਿੰਡ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਚਰਨ ਸਿੰਘ,ਭਾਈ ਗੁਰਦਾਸ ਸਿੰਘ , ਪ੍ਰਧਾਨ ਭਗਵੰਤ ਸਿੰਘ, ਜਸਵੀਰ ਸਿੰਘ ਜੱਸੀ, ਸਰਪੰਚ ਬਲਦੇਵ ਸਿੰਘ, ਮਨਪ੍ਰੀਤ ਸਿੰਘ ਮਨੀ, ਨਛੱਤਰ ਸਿੰਘ, ਕਿ੍ਸ਼ਨ ਸਿੰਘ, ਸੰਦੀਪ ਸਿੰਘ, ਤੀਰਥ ਸਿੰਘ ਕਾਲੀਆ, ਗਗਨਦੀਪ ਸਿੰਘ, ਇੰਟਰਨੈਸ਼ਨਲ ਦਸਤਾਰ ਕੋਚ ਹਰਪ੍ਰੀਤ ਸਿੰਘ ਚੀਮਾ, ਪ੍ਰਭਪਿੰਦਰ ਸਿੰਘ ਬਾਠਾਂ, ਗੁਰਵਿੰਦਰ ਸਿੰਘ ਸਿਆੜ, ਜਸ਼ਨਦੀਪ ਸਿੰਘ ਮਲੌਦ, ਜਪਜੀਤ ਸਿੰਘ ਮਲੌਦ, ਜਸਪ੍ਰੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |