14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨੌਜਵਾਨ ਵਰਗ ਨੂੰ ਮਾਂ-ਬੋਲੀ ਨਾਲ ਜੋੜਨ ਲਈ ਵਿੱਦਿਅਕ ਅਦਾਰਿਆਂ 'ਚ ਸੈਮੀਨਾਰ ਕਰਵਾਏ ਜਾਣ - ਚੇਅਰਮੈਨ ਸਿੱਧੂ <br/>

Ad Position 21
No active advertisement
ਅਜੀਤ ਡੈਸਕ 05-02-2026
ਮਲੇਰਕੋਟਲਾ, 4 ਫਰਵਰੀ (ਮਨਜਿੰਦਰ ਸਿੰਘ ਸਰੌਦ) - ਮੌਜੂਦਾ ਸਮੇਂ ਪੰਜਾਬ ਦਾ ਨੌਜਵਾਨ ਪੰਜਾਬੀ ਮਾਂ ਬੋਲੀ ਦੇ ਨਾਲੋਂ ਦੂਰ ਹੁੰਦਾ ਜਾ ਰਿਹਾ ਹੈ | ਇਸ ਲਈ ਅੱਜ ਨੌਜਵਾਨ ਵਰਗ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਦੇ ਲਈ ਵਿਦਿਅਕ ਅਦਾਰਿਆਂ ਅੰਦਰ ਸੈਮੀਨਾਰ ਕਰਵਾਏ ਜਾਣ ਦੀ ਅਹਿਮ ਲੋੜ ਹੈ | ਕਿਉਂਕਿ ਸਾਡੇ ਸਮਾਜ ਅੰਦਰ ਵਿਦਿਅਕ ਅਦਾਰੇ ਇੱਕ ਅਜਿਹਾ ਮਜ਼ਬੂਤ ਥੰਮ ਹਨ, ਜਿਸ ਤੋਂ ਸ਼ੁਰੂ ਹੋ ਕੇ ਸਾਡਾ ਸਮਾਜ ਅੱਗੇ ਵਧਦਾ ਹੋਇਆ ਜ਼ਿੰਦਗੀ ਅੰਦਰ ਕਿਸੇ ਵੱਡੇ ਮਰਤਬੇ ਨੂੰ ਹਾਸਲ ਕਰਦਾ ਹੈ | ਵਿਦਿਅਕ ਅਦਾਰਿਆਂ ਦੀ ਕਦਰ ਕਰਨਾ ਸਾਡਾ ਮੁੱਢਲਾ ਫ਼ਰਜ਼ ਤੇ ਜ਼ਿੰਮੇਵਾਰੀ ਹੈ ਜੇਕਰ ਅਸੀਂ ਵਿਦਿਅਕ ਸੰਸਥਾਵਾਂ ਦੀ ਕਦਰ ਨਹੀਂ ਕਰਾਂਗੇ ਤਾਂ ਅਸੀਂ ਜ਼ਿੰਦਗੀ ਅੰਦਰ ਕਦੇ ਵੀ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਦੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਸਾਬਕਾ ਚੇਅਰਮੈਨ ਤੇ ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਸਾਬਕਾ ਏਰੀਆ ਮੈਨੇਜਰ ਗੁਰਜੀਤ ਸਿੰਘ ਸਿੱਧੂ ਬਘਰੌਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੰਸਥਾਵਾਂ ਦੀ ਨੀਂਹ ਸਾਨੂੰ ਪੂਰੀ ਤਰ੍ਹਾਂ ਪੱਕੀ ਤੇ ਮਜ਼ਬੂਤ ਬਣਾਉਣ ਦੇ ਲਈ ਵੱਡੇ ਪੱਧਰ 'ਤੇ ਕੰਮ ਕਰਨ ਦੀ ਜ਼ਰੂਰਤ ਹੁੰਦੀ ਹੈ ਇਸ ਦੇ ਲਈ ਨੌਜਵਾਨ ਵਰਗ ਦਾ ਮਾਂ-ਬੋਲੀ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ | ਮਾਪੇ ਵੀ ਆਪਣੇ ਬੱਚਿਆਂ ਨੂੰ ਘਰਾਂ ਅੰਦਰ ਪੰਜਾਬੀ ਮਾਂ ਬੋਲੀ ਦੇ ਨਾਲ ਜੋੜਨ ਦੀ ਕੋਸ਼ਿਸ਼ ਕਰਨ | ਇਸ ਮੌਕੇ ਉੱਘੇ ਸਮਾਜ ਸੇਵੀ ਚਰਨਜੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸਿੱਧ ਇੰਟਰਨੈਸ਼ਨਲ ਪਬਲਿਕ ਸਕੂਲ ਉਭਾਵਾਲ ਦੀਆਂ ਸ਼ਾਨਦਾਰ ਉਪਲਬਧੀਆਂ ਲਈ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਜਨਮ ਦਿਹਾੜੇ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ <br/>
Ad Position 24