14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੰਤ ਅਤਰ ਸਿੰਘ ਦੀ ਯਾਦ 'ਚ ਮਿਸਲ ਸਤਲੁਜ ਵਲੋਂ ਮੁਫ਼ਤ ਕਾਨੂੰਨੀ ਸਲਾਹ ਕੈਂਪ <br/>

Ad Position 21
No active advertisement
ਅਜੀਤ ਡੈਸਕ 05-02-2026
ਮਸਤੂਆਣਾ ਸਾਹਿਬ, 4 ਫਰਵਰੀ (ਦਮਦਮੀ) - ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਪੰਥਕ ਅਤੇ ਲੋਕ ਹਿਤੈਸ਼ੀ ਜਥੇਬੰਦੀ ਮਿਸਲ ਸਤਲੁਜ ਵਲੋਂ ਮੁਫ਼ਤ ਕਾਨੂੰਨੀ ਸਲਾਹ ਕੈਂਪ ਲਗਾਇਆ ਗਿਆ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਕੈਂਪ ਦੌਰਾਨ ਅਨੁਭਵੀ ਵਕੀਲਾਂ ਵਲੋਂ ਜ਼ਮੀਨ-ਜਾਇਦਾਦ, ਪਰਿਵਾਰਕ ਵਿਵਾਦ, ਮਜ਼ਦੂਰੀ ਕਾਨੂੰਨ, ਫ਼ੌਜਦਾਰੀ ਮਾਮਲੇ, ਨਾਗਰਿਕ ਹੱਕਾਂ ਸਮੇਤ ਹੋਰ ਕਾਨੂੰਨੀ ਮਸਲਿਆਂ ਬਾਰੇ ਸਲਾਹ ਦਿੱਤੀ ਗਈ ਅਤੇ ਲੋੜਵੰਦ ਸੰਗਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦਾ ਵਾਅਦਾ ਵੀ ਕੀਤਾ | ਪ੍ਰਧਾਨ ਬਰਾੜ ਨੇ ਕਿਹਾ ਕਿ ਸੰਤਾਂ ਦਾ ਵਿੱਦਿਆ ਦੇ ਖੇਤਰ ਵਿਚ ਬਹੁਤ ਵੱਡਾ ਯੋਗਦਾਨ ਹੈ, ਉਨ੍ਹਾਂ ਦੀ ਯਾਦ ਵਿਚ ਲਗਾਇਆ ਜਾ ਰਿਹਾ ਇਹ ਕੈਂਪ ਮਿਸਲ ਸਤਲੁਜ ਵਲੋਂ ਲੋਕ ਸੇਵਾ ਵੱਲ ਇੱਕ ਨਿਮਾਣਾ ਪਰ ਸੰਕਲਪਬੱਧ ਉਪਰਾਲਾ ਹੈ | ਹਰਪ੍ਰੀਤ ਸਿੰਘ ਸੰਧੂ , ਸਤਵੀਰ ਸਿੰਘ, ਅਰਸ਼ਦੀਪ ਸਿੰਘ, ਤਨਮੇ ਗੋਇਲ, ਮਨਸਪ੍ਰੀਤ ਸਿੰਘ ਅਤੇ ਹੋਰ ਵਕੀਲ ਸਾਹਿਬਾਨਾਂ ਨੇ ਸੰਗਤਾਂ ਨੂੰ ਕਾਨੂੰਨੀ ਸੇਵਾਵਾਂ ਦਿੱਤੀਆਂ | ਉੱਥੇ ਹੀ ਮਿਸਲ ਸਤਲੁਜ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਅਲਾਲ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਕਾਨੂੰਨੀ ਜਾਗਰੂਕਤਾ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਲੋਕ-ਹਿਤੈਸ਼ੀ ਕਾਰਜ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਅਮਰਿੰਦਰ ਸਿੰਘ ਤੁੜ, ਹਰਜੀਤ ਸਿੰਘ ਖਿਜਰਾਬਾਦ, ਅਮਰਿੰਦਰ ਸਿੰਘ, ਜਗਸੀਰ ਸਿੰਘ, ਸਿਮਰਨਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਮਿਸਲ ਸਤਲੁਜ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਈਸ ਚਾਂਸਲਰ ਨੇ ਡੀ.ਯੂ. ਆਰਟਸ ਫੈਕਲਟੀ ਵਿਖੇ ਵੰਦੇ ਮਾਤਰਮ ਹਾਲ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ <br/>
Ad Position 24