ਅਹਿਮਦਗੜ੍ਹ, 4 ਫਰਵਰੀ (ਰਣਧੀਰ ਸਿੰਘ ਮਹੋਲੀ) - ਵੱਡਾ ਘੱਲੂਘਾਰਾ ਦੇ 35 ਹਜ਼ਾਰ ਦੇ ਕਰੀਬ ਸ਼ਹੀਦ ਸਿੰਘ-ਸਿੰਘਣੀਆਂ ਅਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਬਾਬਾ ਜਗਤਾਰ ਸਿੰਘ ਤਰਨਤਾਰਨ ਅਤੇ ਬਾਬਾ ਕਿ੍ਪਾਲ ਸਿੰਘ ਭਵਾਨੀਗੜ੍ਹ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਰੋਹੀੜਾ ਤੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਹੋਏ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਵਿਚ ਸੰਗਤ ਵਲੋਂ ਸਨਮਾਨ ਅਤੇ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ਾਂ, ਸੰਸਥਾਵਾਂ ਅਤੇ ਹੋਰ ਪਤਵੰਤਿਆਂ ਨੇ ਭਾਗ ਲਿਆ | ਇਸ ਮੌਕੇ 'ਤੇ ਬਾਬਾ ਗੁਰਮੇਲ ਸਿੰਘ , ਬਾਬਾ ਸੁਖਦੇਵ ਸਿੰਘ ਕਾਲਾ ਬਾਬਾ, ਬਾਬਾ ਗੁਰਮੇਲ ਸਿੰਘ ਬੇਗੋਵਾਲ, ਸੁਰਜੀਤ ਸਿੰਘ ਚੀਮਾਂ, ਜਗਦੇਵ ਸਿੰਘ ਘਲੋਟੀ, ਜਗਵੰਤ ਸਿੰਘ ਜੱਗੀ, ਸਾਬਕਾ ਸਰਪੰਚ ਹਰਦੀਪ ਸਿੰਘ ਬੋੜਹਾਈ, ਗੁਰਜੀਤ ਸਿੰਘ, ਗੁਰਜੀਤ ਸਿੰਘ ਗੀਤੀ, ਕੁਲਵੰਤ ਸਿੰਘ ਸੋਹਲ, ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ, ਹਰਪ੍ਰੀਤ ਸਿੰਘ ਬੋੜਹਾਈ, ਸੰਤੋਖ ਸਿੰਘ ਕੁੱਪ, ਤਰਲੋਚਨ ਸਿੰਘ ਖੇੜਾ, ਹਰਵਿੰਦਰ ਸਿੰਘ ਗੱਗੜਪੁਰ, ਡਾ ਰੁਪਿੰਦਰ ਸਿੰਘ ਬ੍ਰਹਮਪੁਰੀ, ਮਨਿੰਦਰਜੀਤ ਸਿੰਘ ਥਿੰਦ, ਬਲਵਿੰਦਰ ਸਿੰਘ ਰੋਹੀੜਾ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਸੁਖਜੀਤ ਸਿੰਘ, ਸੁਰਤ ਸਿੰਘ ਫੌਜੀ, ਗੁਰਮੇਲ ਸਿੰਘ, ਗੁਰਮੀਤ ਸਿੰਘ ਆਦਿ ਮੌਜੂਦ ਸਨ |