14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਰਾਹਤ ਮਿਲਣਾ 'ਸੱਚ ਅਤੇ ਕਾਨੂੰਨ ਦੀ ਜਿੱਤ' - ਅਕਾਲੀ ਦਲ <br/>

Ad Position 21
No active advertisement
ਅਜੀਤ ਡੈਸਕ 05-02-2026
ਅਹਿਮਦਗੜ੍ਹ, 4 ਫਰਵਰੀ (ਸੁਖਜੀਤ ਸਿੰਘ ਖੇੜਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਪਟੀਸ਼ਨ ਨੂੰ ਬਿਨਾਂ ਸ਼ਰਤ ਮਨਜ਼ੂਰ ਕਰ ਲਿਆ ਹੈ | ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ | ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਦੇ ਘਰ ਤੋਂ ਇੱਕ ਵੀ ਰੁਪਿਆ ਬਰਾਮਦ ਨਹੀਂ ਹੋਇਆ, ਫਿਰ ਵੀ ਉਨ੍ਹਾਂ ਨੂੰ ਰਾਜਨੀਤਿਕ ਬਦਲਾਖੋਰੀ ਲਈ ਲੰਬੇ ਸਮੇਂ ਲਈ ਫਸਾਇਆ ਗਿਆ | ਅਦਾਲਤ ਨੇ ਦਲੀਲਾਂ ਨਾਲ ਸਹਿਮਤੀ ਜਤਾਈ ਅਤੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ | ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਸੁਪਰੀਮ ਕੋਰਟ ਤੋਂ ਇਹ ਰਾਹਤ ਨਾ ਸਿਰਫ਼ ਮਜੀਠੀਆ ਲਈ ਸਗੋਂ ਪੂਰੀ ਵਿਰੋਧੀ ਧਿਰ ਲਈ ਇੱਕ ਵੱਡਾ ਸੰਦੇਸ਼ ਹੈ | ਅਦਾਲਤ ਵਲੋਂ ਬਿਨਾਂ ਸ਼ਰਤ ਜ਼ਮਾਨਤ ਦੇਣਾ ਦਰਸਾਉਂਦਾ ਹੈ ਕਿ ਜਾਂਚ ਏਜੰਸੀਆਂ ਦੁਆਰਾ ਪੇਸ਼ ਕੀਤੇ ਗਏ ਸਬੂਤ ਅਦਾਲਤ ਨੂੰ ਸੰਤੁਸ਼ਟ ਕਰਨ ਵਿਚ ਅਸਫਲ ਰਹੇ | ਇਸ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮਲੇਰਕੋਟਲਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਜ਼ਿਲ੍ਹਾ ਯੂਥ ਪ੍ਰਧਾਨ ਇਰਫਾਨ ਰੋਹੀੜਾ, ਅਕਾਲੀ ਆਗੂ ਭੀਮ ਵੜੈਚ, ਯੂਥ ਆਗੂ ਅਮਰਿੰਦਰ ਸਿੰਘ ਬਬਲੂ, ਕੌਂਸਲਰ ਮਨੀ ਸੇਖਾ, ਕੌਂਸਲਰ ਜਸਵਿੰਦਰ ਸਿੰਘ ਸੋਢੀ ਅਤੇ ਸੀਨੀਅਰ ਆਗੂ ਸਵਰਨ ਸਿੰਘ ਮੋਮਨਾਬਾਦ ਕਿਹਾ ਕਿ ਇਹ ਫੈਸਲਾ ਸਪਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਮਜੀਠੀਆ ਨੂੰ ਝੂਠੇ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਮਾਮਲਿਆਂ ਵਿਚ ਫਸਾਇਆ ਗਿਆ ਹੈ | ਉਨ੍ਹਾਂ ਕਿਹਾ ਮਾਨਯੋਗ 'ਸੁਪਰੀਮ ਕੋਰਟ ਦਾ ਫੈਸਲਾ ਸੱਚ ਦੀ ਜਿੱਤ ਹੈ ਅਤੇ ਆਮ ਆਦਮੀ ਪਾਰਟੀ ਸਰਕਾਰ ਦੇ ਰਾਜਨੀਤਿਕ ਏਜੰਡੇ ਲਈ ਇੱਕ ਵੱਡਾ ਝਟਕਾ ਹੈ |' ਉਨ੍ਹਾਂ ਕਿਹਾ ਕਿ ਮਜੀਠੀਆ ਦੀ ਜ਼ਮਾਨਤ ਲਈ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਧਾਈ ਦੇ ਪਾਤਰ ਹਨ ਉਥੇ ਸਮੁੱਚੀ ਸੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦਾ ਮਨੋਬਲ ਹੋਰ ਮਜ਼ਬੂਤ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਨ ਜੱਖਲਾਂ ਦੀ ਪੁਸਤਕ 'ਮੈਂ ਮਿੱਟੀ' ਲੇਖਕਾਂ ਦੇ ਵੱਡੇ ਇਕੱਠ ਵਿਚ ਹੋਈ ਲੋਕ ਅਰਪਣ ਅਗਲੀ ਖ਼ਬਰ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੀ ਸ਼ੁਰੂਆਤ <br/>
Ad Position 24