21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬਦਬੂ ਦੇ ਕਾਰਨ ਲੋਕਾਂ ਦਾ ਘਰਾਂ 'ਚ ਰਹਿਣਾ ਹੋਇਆ ਮੁਸ਼ਕਿਲ <br/>

Ad Position 21
No active advertisement
ਅਜੀਤ ਡੈਸਕ 06-02-2026
ਸੰਗਰੂਰ, 5 ਫਰਵਰੀ (ਧੀਰਜ ਪਸ਼ੌਰੀਆ) - ਸਥਾਨਿਕ ਧਾਨਕ ਮਸਤੀ ਦੇ ਵਸਨੀਕਾਂ ਨੂੰ ਨੇੜੇ ਲੱਗੇ ਕੂੜੇ ਦੇ ਡੰਪ ਵਿਚੋਂ ਮਾਰਦੀ ਗੰਦੀ ਬਦਬੂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੂੜੇ ਦਾ ਇਹ ਡੰਪ ਸਬਜ਼ੀ ਮੰਡੀ ਅਤੇ ਸੰਤ ਕਬੀਰ ਦਾਸ ਪਾਰਕ ਦੇ ਨੇੜੇ ਬਣਿਆ ਹੋਇਆ ਹੈ ਜਿਸ ਕਾਰਨ ਸਬਜ਼ੀ ਮੰਡੀ ਵਿਚ ਆਉਣ ਵਾਲੇ ਗਾਹਕਾਂ ਅਤੇ ਪਾਰਕ ਵਿਚ ਆਉਣ ਵਾਲੇ ਵੱਖ-ਵੱਖ ਕਲੋਨੀਆਂ ਦੇ ਵਾਸੀਆਂ ਨੂੰ ਵੀ ਗੰਭੀਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ | ਜ਼ਿਕਰਯੋਗ ਹੈ ਕਿ ਇਹ ਮਾਮਲਾ ਪਹਿਲਾਂ ਵੀ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚਿਆ ਸੀ | ਹੁਣ ਫਿਰ ਪੈਦਾ ਹੋਈ ਸਥਿਤੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਤਲਬ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਭੇਜਿਆ ਗਿਆ ਹੈ, ਪੱਤਰ ਮੁਤਾਬਕ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਐਕਟ 2004 ਦੀ ਧਾਰਾ 10 ਅਧੀਨ ਨੋਟਿਸ ਲੈਂਦੇ ਹੋਏ ਕਮਿਸ਼ਨ ਨੇ ਇਸ ਮਾਮਲੇ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ | ਇਸ ਲਈ ਕਮਿਸ਼ਨ ਵਲੋਂ 10 ਫਰਵਰੀ ਨੂੰ ਨਗਰ ਕੌਂਸਲ ਦੇ ਕਾਰਜ ਅਫ਼ਸਰ ਅਸ਼ਵਨੀ ਕੁਮਾਰ ਨੂੰ ਤਲਬ ਕੀਤਾ ਗਿਆ ਹੈ ਕਿ ਉਹ ਆਪਣੇ ਤੱਥ ਅਤੇ ਸੂਚਨਾ ਲੈ ਕੇ ਦਫ਼ਤਰ ਵਿਚ ਪੇਸ਼ ਹੋਵੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਯੂਨਾਈਟਿਡ ਫਾਰਮਾ ਐਸੋਸੀਏਸ਼ਨ ਨਾਲ ਹੋਇਆ ਐਮ.ਓ.ਯੂ. ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵਧੇ... ਅਗਲੀ ਖ਼ਬਰ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਠੱਪ ਰੱਖਿਆ <br/>
Ad Position 24