ਸੁਨਾਮ ਊਧਮ ਸਿੰਘ ਵਾਲਾ, 5 ਫਰਵਰੀ (ਧਾਲੀਵਾਲ, ਭੁੱਲਰ) - ਦੀ ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਦਫ਼ਤਰ ਵਿਖੇ ਹੋਈ ਜਿਸ ਵਿਚ ਵਿੱਛੜ ਗਏ ਪੈਨਸ਼ਨਰਜ਼ ਸਾਥੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬਾਂਸਲ, ਸ੍ਰੀਮਤੀ ਕਾਂਤਾ ਦੇਵੀ ਰਿਸ਼ੀ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਕਰਮ ਸਿੰਘ ਛਾਜਲੀ ਨੇ ਪੈਨਸ਼ਨਰਜ਼ ਸਾਥੀਆਂ ਨੂੰ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ 13 ਫਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ | ਪ੍ਰਧਾਨ ਪ੍ਰੇਮ ਚੰਦ ਅਗਰਵਾਲ,ਡਾਕਟਰ ਸ਼ਮਿਦਰ ਸਿੰਘ ਸਿੱਧੂ, ਗਿਰਧਾਰੀ ਲਾਲ ਜਿੰਦਲ, ਚਮਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ-ਪੈਨਸ਼ਨਰਾਂ ਦੀਆਂ ਮੰਨੀਆਂ ਗਈਆਂ ਜਾਇਜ਼ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ | ਜਿਸ ਕਾਰਨ ਪੈਨਸ਼ਨਰਾਂ ਨੂੰ ਬੁਢਾਪੇ ਵਿਚ ਵੀ ਸੜਕਾਂ 'ਤੇ ਉੱਤਰਨ ਲਈ ਹੋਣਾ ਪੈ ਰਿਹਾ ਹੈ | ਇਸ ਸਮੇਂ ਸਵਿੰਦਰ ਸਿੰਘ ਚੱਠਾ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ ਜਦੋਂ ਕਿ ਗਿਰਧਾਰੀ ਲਾਲ ਜਿੰਦਲ ਵਿੱਤ ਸਕੱਤਰ ਨੇ ਲੇਖਾ-ਜੋਖਾ ਪੜ੍ਹ ਕੇ ਸੁਣਾਇਆ | ਇਸ ਮੌਕੇ ਚਮਕੌਰ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਕੰਬੋਜ, ਰਤਨ ਲਾਲ, ਕਰਮ ਸਿੰਘ ਛਾਜਲੀ, ਰਜਿੰਦਰ ਕੁਮਾਰ ਗਰਗ, ਸੁਰੇਸ਼ ਕੁਮਾਰ, ਕਰਨੈਲ ਸਿੰਘ ਜਖੇਪਲ ਅਤੇ ਓਮ ਪ੍ਰਕਾਸ਼ ਵਾਸਨ ਆਦਿ ਮੌਜੂਦ ਸਨ |