21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੁਨਾਮ 'ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 06-02-2026
ਸੁਨਾਮ ਊਧਮ ਸਿੰਘ ਵਾਲਾ, 5 ਫ਼ਰਵਰੀ (ਧਾਲੀਵਾਲ, ਭੁੱਲਰ) - ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਸੁਨਾਮ ਦੇ ਮੁੱਖ ਬਾਜ਼ਾਰ, ਮਾਤਾ ਮੋਦੀ ਚੌਂਕ, ਆਨੰਦ ਚੌਂਕ, ਸਬਜ਼ੀ ਮੰਡੀ ਅਤੇ ਪੀਰਾ ਵਾਲਾ ਚੌਂਕ ਸਮੇਤ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਦੁਕਾਨਾਂ, ਰੇਹੜੀਆਂ, ਢਾਬਿਆਂ ਅਤੇ ਹੋਰ ਜਨਤਕ ਸਥਾਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਾਲ ਭਿੱਖਿਆ ਨੂੰ ਸਮੇਂ ਸਿਰ ਰੋਕਿਆ ਜਾ ਸਕੇ | ਮੁਹਿੰਮ ਦੌਰਾਨ ਕਿਸੇ ਵੀ ਸਥਾਨ ਤੋਂ ਬਾਲ ਭਿੱਖਿਆ ਕਰਦਾ ਕੋਈ ਵੀ ਬੱਚਾ ਨਹੀਂ ਮਿਲਿਆ |ਇਸ ਚੈਕਿੰਗ ਟੀਮ ਵਿਚ ਡਾ. ਮਨਵ ਕਾਲਰਾ (ਸਿਹਤ ਵਿਭਾਗ), ਅਰੁਣ ਸ਼ਰਮਾ (ਸਿੱਖਿਆ ਵਿਭਾਗ), ਪੁਲਿਸ ਵਿਭਾਗ ਵਲੋਂ ਫਰਜ਼ੀਨਾ ਖਾਨ, ਡੀ.ਸੀ.ਪੀ.ਓ. ਦਫ਼ਤਰ ਵਲੋਂ ਨਿਰਮਲ ਕੌਰ (ਕਾਊਾਸਲਰ) ਅਤੇ ਰੁਪਿੰਦਰ ਸਿੰਘ (ਆਉਟਰੀਚ ਵਰਕਰ) ਸ਼ਾਮਲ ਸਨ | ਇਹ ਸਾਰੀ ਕਾਰਵਾਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਅਤੇ ਦੇਖਰੇਖ ਹੇਠ ਕੀਤੀ ਗਈ | ਚੈਕਿੰਗ ਦੌਰਾਨ ਟੀਮ ਵਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਬਾਲ ਭਿੱਖਿਆ ਸਬੰਧੀ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਜੇ ਕਿਤੇ ਵੀ ਬਾਲ ਭਿੱਖਿਆ ਦਾ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਪ੍ਰਸ਼ਾਸਨ ਜਾਂ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦਿੱਤੀ ਜਾਵੇ | ਪ੍ਰਸ਼ਾਸਨ ਵਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਹਿਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/> ਅਗਲੀ ਖ਼ਬਰ ਮੰਗਾਂ ਅੱਖੋਂ ਪਰੋਖੇ ਕਰਨ 'ਤੇ ਪੈਨਸ਼ਨਰ ਬੁਢਾਪੇ 'ਚ ਸੜਕਾਂ 'ਤੇ ਉੱਤਰਨ ਲਈ ਮਜਬੂਰ <br/>
Ad Position 24