ਸੁਨਾਮ ਊਧਮ ਸਿੰਘ ਵਾਲਾ, 5 ਫਰਵਰੀ (ਭੁੱਲਰ, ਧਾਲੀਵਾਲ) - ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਸੁਨਾਮ ਇਕਾਈ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਹੋਈ | ਜਿਸ ਵਿਚ ਸਿਖਲਾਈ ਸੰਸਥਾ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਠੋਸ ਹੱਲ ਲਈ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਸੰਸਥਾ ਦੇ ਪਿ੍ੰਸੀਪਲ ਸੁਰਜੀਤ ਸਿੰਘ ਸੰਧੂ ਵਲੋਂ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦਾ ਸਾਲ 2026 ਦਾ ਰੰਗਦਾਰ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਸੂਬਾ ਜਰਨਲ ਸਕੱਤਰ ਸਰਬਜੀਤ ਸਿੰਘ, ਸੁਪਰਡੈਂਟ ਵਿਨੋਦ ਕੁਮਾਰ, ਕੁਲਦੀਪ ਸਿੰਘ, ਰਾਮ ਸਿੰਘ, ਚਰਨਜੀਤ ਕਾਲੜਾ, ਅਸ਼ਵਨੀ ਕੁਮਾਰ, ਮਨਮਿੰਦਰ ਸਿੰਘ, ਸ੍ਰੀਮਤੀ ਸੁਨੀਤਾ, ਪਰਦੀਪ ਕੁਮਾਰ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਰੋਬਿਨ ਸਿੰਘ, ਰਣਦੀਪ ਸਿੰਘ, ਮੰਦਰ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਸ੍ਰੀਮਤੀ ਪਰਵਿੰਦਰ ਕੌਰ, ਸ੍ਰੀਮਤੀ ਰਾਜਬੀਰ ਕੌਰ ਅਤੇ ਸ੍ਰੀਮਤੀ ਵਿਦਿਆ ਦੇਵੀ ਆਦਿ ਮੌਜੂਦ ਸਨ |