21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਧੂਰੀ ਦੇ ਉਦਯੋਗਪਤੀਆਂ ਅਤੇ ਆੜ੍ਹਤੀਆਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 06-02-2026
ਧੂਰੀ, 5 ਫ਼ਰਵਰੀ (ਲਖਵੀਰ ਸਿੰਘ ਧਾਂਦਰਾ) – ਧੂਰੀ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਅਤੇ ਵਪਾਰਕ ਵਰਗ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਅੱਜ ਇਲਾਕੇ ਦੇ ਉਦਯੋਗਪਤੀਆਂ ਅਤੇ ਆੜ•ਤੀਆਂ ਦੇ ਸਾਂਝੇ ਵਫ਼ਦ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਹੁਲ ਚਾਬਾ ਨਾਲ ਮੁਲਾਕਾਤ ਕੀਤੀ | ਇਸ ਮੀਟਿੰਗ ਦੌਰਾਨ ਧੂਰੀ ਆੜ•ਤੀਆਂ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ, ਇੰਡਸਟਰੀ ਚੈਂਬਰ ਦੇ ਪ੍ਰਧਾਨ ਰਾਕੇਸ਼ ਚੌਧਰੀ, ਚੇਅਰਮੈਨ ਸੁਰੇਸ਼ ਜਿੰਦਲ ਅਤੇ ਵਿਜੈ ਬਾਂਸਲ ਦੀ ਅਗਵਾਈ ਹੇਠ ਉਦਯੋਗਿਕ ਮੁੱਦਿਆਂ 'ਤੇ ਚਰਚਾ ਕੀਤੀ ਗਈ, ਜਦਕਿ ਆੜ•ਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਆੜ•ਤੀਆਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਮੂਹਰੇ ਰੱਖਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਧੂਰੀ ਸ਼ਹਿਰ ਅੰਦਰ ਲੱਗਦੇ ਲੰਬੇ ਟਰੈਫ਼ਿਕ ਜਾਮ ਆਮ ਜਨਤਾ ਅਤੇ ਵਪਾਰੀਆਂ ਲਈ ਵੱਡੀ ਮੁਸੀਬਤ ਬਣ ਚੁੱਕੇ ਹਨ | ਖ਼ਾਸ ਕਰ ਕੇ ਕੱਕੜਵਾਲ ਚੌਂਕ, ਜੋ ਕਿ ਹੁਣ ਹਾਦਸਿਆਂ ਦਾ ਗੜ• ਬਣਦਾ ਜਾ ਰਿਹਾ ਹੈ, ਉੱਥੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਗਈ | ਉਦਯੋਗਪਤੀਆਂ ਨੇ ਕਿਹਾ ਕਿ ਟਰੈਫ਼ਿਕ ਜਾਮ ਕਾਰਨ ਮਾਲ ਦੀ ਢੋਆ-ਢੁਆਈ ਵਿਚ ਵੀ ਕਾਫੀ ਦਿੱਕਤਾਂ ਆ ਰਹੀਆਂ ਹਨ | ਮੀਟਿੰਗ ਦੌਰਾਨ ਸ਼ੈਲਰ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਵਫ਼ਦ ਨੇ ਕਿਹਾ ਕਿ ਗੁਦਾਮਾਂ ਵਿਚ ਜਗ੍ਹਾ ਦੀ ਘਾਟ ਕਾਰਨ ਚਾਵਲ ਲਗਾਉਣ ਵਿਚ ਮੁਸ਼ਕਲ ਆ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਧੂਰੀ ਅੰਦਰ ਵਿਸ਼ੇਸ਼ ਸਪੈਸ਼ਲ (ਰੇਲਵੇ ਰੇਕ) ਲਗਵਾ ਕੇ ਗੁਦਾਮਾਂ ਨੂੰ ਜਲਦੀ ਖਾਲੀ ਕਰਵਾਇਆ ਜਾਵੇ ਤਾਂ ਜੋ ਸ਼ੈਲਰ ਮਾਲਕਾਂ ਨੂੰ ਨਵਾਂ ਸਟਾਕ ਰੱਖਣ ਲਈ ਲੋੜੀਂਦੀ ਜਗ•ਾ ਮਿਲ ਸਕੇ | ਇਸ ਨਾਲ ਸਰਕਾਰੀ ਖ਼ਰੀਦ ਅਤੇ ਸਟੋਰੇਜ ਦੀ ਪ੍ਰਕਿਰਿਆ ਵਿਚ ਤੇਜ਼ੀ ਆਵੇਗੀ | ਆੜ•ਤੀਆ ਐਸੋਸੀਏਸ਼ਨ ਨੇ ਨਵੀਂ ਅਨਾਜ ਮੰਡੀ ਦੀ ਮਾੜੀ ਹਾਲਤ ਬਾਰੇ ਚਿੰਤਾ ਪ੍ਰਗਟਾਈ | ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਕਿਹਾ ਕਿ ਮੰਡੀ ਦੀਆਂ ਸੜਕਾਂ ਟੁੱਟ ਚੁੱਕੀਆਂ ਹਨ, ਜਿਨ•ਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ | ਇਸ ਤੋਂ ਇਲਾਵਾ ਮੰਡੀ ਵਿਚ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ, ਜਿਸ ਲਈ ਉਨ•ਾਂ ਮੰਡੀ ਦੀ ਵਿਸ਼ੇਸ਼ ਸਫ਼ਾਈ ਕਰਵਾਉਣ ਦੀ ਅਪੀਲ ਕੀਤੀ | ਡਿਪਟੀ ਕਮਿਸ਼ਨਰ ਨੇ ਵਫ਼ਦ ਦੀਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਨ•ਾਂ ਮੁੱਦਿਆਂ ਦਾ ਜਲਦ ਹੀ ਢੁਕਵਾਂ ਹੱਲ ਕੱਢਿਆ ਜਾਵੇਗਾ | ਇਸ ਮੌਕੇ ਦਲਜਿੰਦਰ ਸਿੰਘ ਮਾਨ, ਰਜਨੀਸ਼ ਗਰਗ, ਸ਼ਮੀਰ ਕੁਮਾਰ ਸ਼ੱਮੀ, ਅਸ਼ੋਕ ਜਿੰਦਲ, ਵਿਪਨ ਕਾਂਝਲਾ, ਬਲਵਿਦਰ ਕੁਮਾਰ ਬਬਲੂ ਅਤੇ ਸੌਰਵ ਸਿੰਗਲਾ ਸਮੇਤ ਵੱਡੀ ਗਿਣਤੀ 'ਚ ਪੰਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ <br/> ਅਗਲੀ ਖ਼ਬਰ ਨੰਬਰਦਾਰਾਂ ਨੇ ਮੀਟਿੰਗ ਦੌਰਾਨ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ <br/>
Ad Position 24