ਭਵਾਨੀਗੜ੍ਹ, 6 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚ ਹੋਏ ਵਪਾਰਕ ਸਮਝੌਤੇ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਅਮਰੀਕਾ ਅੱਗੇ ਗੋਡੇ ਟੇਕ ਦੇਣ ਕਾਰਨ ਦੇਸ਼ ਦਾ ਖ਼ਾਸ ਕਰਕੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ | ਉਨ੍ਹਾਂ ਇਸ ਸਮਝੌਤੇ ਦੀ ਨਿਖੇਧੀ ਕੀਤੀ | ਇਸ ਮੌਕੇ 'ਤੇ ਸੂਬਾ ਆਗੂ ਭੱਟੀਵਾਲ ਨੇ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਅਤੇ ਗਿ੍ਫ਼ਤਾਰ ਕਰਨ ਦੀ ਵੀ ਨਿਖੇਧੀ ਕਰਦਿਆਂ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਕਿਸਾਨਾਂ ਨੇ ਮੀਟਿੰਗ ਉਪਰੰਤ ਮੁੱਖ ਸੜਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ, ਬਲਾਕ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ, ਬਲਾਕ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਮਿੱਠੂ, ਬਲਾਕ ਖ਼ਜ਼ਾਨਚੀ ਜਰਨੈਲ ਸਿੰਘ ਘਰਾਚੋਂ, ਸੁਖਬੀਰ ਸਿੰਘ ਭੱਟੀਵਾਲ, ਧਿਆਨ ਸਿੰਘ ਭੱਟੀਵਾਲ ਬਲਾਕ ਜਰਨਲ ਸਕੱਤਰ, ਆਦਿ ਹੋਰ ਕਿਸਾਨ ਹਾਜ਼ਰ ਸਨ |