26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਨਸ਼ਾ ਤਸਕਰਾਂ ਖ਼ਿਲਾਫ਼ ਅਮਰਗੜ੍ਹ ਪੁਲਿਸ ਵਲੋਂ ਵੱਡਾ ਕਾਸੋ ਤਲਾਸ਼ੀ ਮੁਹਿੰਮ <br/>

Ad Position 21
No active advertisement
ਅਜੀਤ ਡੈਸਕ 07-02-2026
ਅਮਰਗੜ੍ਹ, 6 ਫਰਵਰੀ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਨਿਰਣਾਇਕ ਜੰਗ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲ੍ਹਾ ਮਲੇਰਕੋਟਲਾ ਦੇ ਸੰਵੇਦਨਸ਼ੀਲ ਪਿੰਡ ਬਾਗੜੀਆਂ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਵੱਡੇ ਪੱਧਰ ਤੇ ਕਾਸੋ ਸਰਚ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਦੌਰਾਨ ਵਿਸ਼ੇਸ਼ ਤੌਰ ਤੇ ਆਈ.ਜੀ. ਬਲਜੋਤ ਸਿੰਘ ਰਾਠੌਰ ਨੇ ਇਸ ਕਾਰਵਾਈ ਦਾ ਨਿਰੀਖਣ ਕੀਤਾ | ਐਸ.ਐਸ.ਪੀ. ਮਲੇਰਕੋਟਲਾ ਗਗਨ ਅਜੀਤ ਸਿੰਘ ਦੀ ਸਰਪ੍ਰਸਤੀ ਅਤੇ ਐਸ.ਪੀ. ਗੁਰਸ਼ਰਨਜੀਤ ਸਿੰਘ ਤੇ ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਅਗਵਾਈ ਹੇਠ ਪੁਲਿਸ ਫੋਰਸ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ ਚੱਪੇ-ਚੱਪੇ ਦੀ ਤਲਾਸ਼ੀ ਲਈ | ਮੀਡੀਆ ਦੇ ਰੂਬਰੂ ਹੁੰਦਿਆਂ ਆਈ.ਜੀ. ਬਲਜੋਤ ਸਿੰਘ ਰਾਠੌਰ ਨੇ ਸਪਸ਼ਟ ਸ਼ਬਦਾਂ 'ਚ ਕਿਹਾ ਕਿ ਨਸ਼ਾ ਤਸਕਰੀ ਵਰਗੇ ਕੋਹੜ ਨੂੰ ਸਮਾਜ ਵਿਚੋਂ ਜੜ੍ਹੋਂ ਪੁੱਟਣ ਲਈ ਪੁਲਿਸ ਕੋਈ ਕਸਰ ਨਹੀਂ ਛੱਡੇਗੀ | ਉਨ੍ਹਾਂ ਨੇ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਇਨਸਾਨ ਮਨੁੱਖਤਾ ਦੇ ਘਾਣ ਵਾਲੇ ਇਸ ਕਾਲੇ ਕਾਰੋਬਾਰ 'ਚ ਸ਼ਮੂਲੀਅਤ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਕਾਨੂੰਨ ਦਾ ਸ਼ਿਕੰਜਾ ਇੰਨਾ ਸਖ਼ਤ ਹੋਵੇਗਾ ਕਿ ਉਹ ਮੁੜ ਸਿਰ ਨਹੀਂ ਚੁੱਕ ਸਕੇਗਾ | ਸੂਬੇ ਦੀ ਅੰਦਰੂਨੀ ਸੁਰੱਖਿਆ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ 'ਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਹਰੇਕ ਜ਼ਿਲ੍ਹੇ ਵਿਚ ਐਂਟੀ ਗੈਂਗਸਟਰ ਵਿੰਗ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦੇ ਅੱਖ ਤੇ ਕੰਨ ਬਣਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਿਤ ਕਰਨ ਤਾਂ ਜੋ ਗੁਨਾਹਗਾਰਾਂ ਨੂੰ ਸਲਾਖ਼ਾਂ ਪਿੱਛੇ ਸੁੱਟਿਆ ਜਾ ਸਕੇ | ਨਸ਼ੇ ਦੀ ਦਲਦਲ 'ਚ ਫਸ ਚੁੱਕੀ ਨੌਜਵਾਨ ਪੀੜ੍ਹੀ ਪ੍ਰਤੀ ਹਮਦਰਦੀ ਪ੍ਰਗਟਾਉਂਦਿਆਂ ਆਈ.ਜੀ. ਰਾਠੌਰ ਨੇ ਸਮਾਜ ਸੇਵੀ ਜਥੇਬੰਦੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਕੁਰਾਹੇ ਪਏ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਣਾ ਸਾਡਾ ਸਾਰਿਆਂ ਦਾ ਸਾਂਝਾ ਅਤੇ ਨੈਤਿਕ ਫ਼ਰਜ਼ ਹੈ | ਪੁਲਿਸ ਪ੍ਰਸ਼ਾਸਨ ਜਿੱਥੇ ਗੁਨਾਹਗਾਰਾਂ ਲਈ ਸਖ਼ਤ ਹੈ, ਉੱਥੇ ਹੀ ਪੀੜਤਾਂ ਦੇ ਮੁੜ-ਵਸੇਬੇ ਲਈ ਨਰਮ ਗੋਸ਼ਾ ਵੀ ਰੱਖਦਾ ਹੈ | ਇਸ ਸਰਚ ਅਪਰੇਸ਼ਨ ਦੌਰਾਨ ਅਮਰਗੜ੍ਹ ਪੁਲਿਸ ਵਲੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿਚ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਘਰਾਚੋਂ ਬਣਿਆ ਪੁਲਿਸ ਛਾਉਣੀ, ਬਠਿੰਡਾ ਜਾ ਰਹੇ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ <br/... ਅਗਲੀ ਖ਼ਬਰ ਜਮਹੂਰੀ ਫ਼ਰੰਟ ਵਲੋਂ ਕਿਸਾਨੀ ਸੰਘਰਸ਼ ਨੂੰ ਦਬਾਉਣ ਲਈ ਸਰਕਾਰੀ ਤਸ਼ੱਦਦ ਦੀ ਨਿਖੇਧੀ
Ad Position 24