ਪਿੰਡ ਘਰਾਚੋਂ ਬਣਿਆ ਪੁਲਿਸ ਛਾਉਣੀ, ਬਠਿੰਡਾ ਜਾ ਰਹੇ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ <br/>
ਅਜੀਤ ਡੈਸਕ
07-02-2026
ਕੀ ਕਹਿੰਦੇ ਨੇ ਕਿਸਾਨ ਆਗੂ
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋਂ ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਆਗੂਆਂ ਨੂੰ ਬਿਨਾਂ ਵਜ੍ਹਾ ਫੜ ਕੇ 10 ਮਹੀਨਿਆਂ ਤੋਂ ਜੇਲ੍ਹ ਵਿਚ ਭੇਜ ਰੱਖਿਆ ਹੈ, ਦੀ ਰਿਹਾਈ ਨੂੰ ਲੈ ਕੇ ਕਿਸਾਨ ਹਰ ਹਾਲਤ ਬਠਿੰਡਾ ਵਿਖੇ ਲਗਾਏ ਜਾ ਰਹੇ ਰੋਸ ਧਰਨੇ ਵਿਚ ਪਹੁੰਚਣਗੇ | ਉਨ੍ਹਾਂ ਕਿਹਾ ਕਿ ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਕਸ਼ਮੀਰ ਸਿੰਘ ਘਰਾਚੋਂ ਨੇ ਕਿਸਾਨਾਂ ਦੀ ਗਿ੍ਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਦਿੱਤੇ ਆਦੇਸ਼ਾਂ 'ਤੇ ਪੁਲਿਸ ਵਲੋਂ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਯੂਨੀਅਨ ਸੰਯੁਕਤ ਕਿਸਾਨ ਮੋਰਚੇ ਅਧੀਨ ਵੱਡਾ ਸੰਘਰਸ਼ ਕਰਨਗੇ |