26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਤਿੰਨ ਮਹੀਨੇ ਵਿਚ ਤਿੰਨ ਕਰੋੜ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾਣਗੇ ਸਿਹਤ ਯੋਜਨਾ ਕਾਰਡ - ਅਮਨ ਅਰੋੜਾ <br/>

Ad Position 21
No active advertisement
ਅਜੀਤ ਡੈਸਕ 07-02-2026
ਲੌਂਗੋਵਾਲ, 6 ਫਰਵਰੀ (ਵਿਨੋਦ, ਖੰਨਾ) - ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਲਾਭ ਹਰੇਕ ਪਰਿਵਾਰ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨੇ ਵਿਚ ਸੂਬੇ ਦੇ ਤਿੰਨ ਕਰੋੜ ਲਾਭਪਾਤਰੀਆਂ ਨੂੰ ਸਿਹਤ ਯੋਜਨਾ ਕਾਰਡ ਜਾਰੀ ਕੀਤੇ ਜਾਣਗੇ | ਇਸ ਟੀਚੇ ਨੂੰ ਪੂਰਾ ਕਰਨ ਲਈ ਪਿੰਡ ਪਿੰਡ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ | ਨੇੜਲੇ ਪਿੰਡ ਸ਼ੇਰੋਂ ਵਿਖੇ ਬੀਤੇ ਕੱਲ੍ਹ ਕੈਂਪ ਦੌਰਾਨ ਹਾਜ਼ਰੀ ਲਗਾਉਂਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਐਸ.ਡੀ.ਐਮ. ਸ਼੍ਰੀ ਪ੍ਰਮੋਦ ਸਿੰਗਲਾ, ਬਲਾਕ ਪ੍ਰਧਾਨ ਕੁਲਦੀਪ ਸਿੰਘ ਸਿੱਧੂ, ਸਰਪੰਚ ਸਤਿਗੁਰ ਸਿੰਘ, ਮੁਖ਼ਤਿਆਰ ਸਿੰਘ ਸਿੱਧੂ, ਜਸਪਾਲ ਸਿੰਘ ਪਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੂਟਾ ਸਿੰਘ ਮੈਂਬਰ ਬਲਾਕ ਸੰਮਤੀ, ਮਨਪ੍ਰੀਤ ਸਿੰਘ ਮਨੀ ਪੰਚ, ਬਲਵੰਤ ਸਿੰਘ ਪੰਚ, ਹੈਪੀ ਸਿੰਘ ਪੰਚ, ਅਮਨ ਸਿੰਘ ਪੰਚ ਅਤੇ ਹਰਬੰਸ ਸਿੰਘ ਕਾਕਾ ਪੰਚ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇ. ਬਿੱਕਰ ਸਿੰਘ, ਮੀਤ ਜਥੇਦਾਰ ਕੌਰ ਸਿੰਘ, ਰਾਮ ਸਿੰਘ, ਖ਼ਜ਼ਾਨਚੀ ਅਮਰਜੀਤ ਸਿੰਘ, ਜਗਤਾਰ ਸਿੰਘ, ਨਿਰਭੈ ਸਿੰਘ, ਮਨਦੀਪ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਚ ਸਮਾਗਮ ਕਰਵਾਇਆ <br/>
Ad Position 24