26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 07-02-2026
ਅਮਰਗੜ੍ਹ, 6 ਫਰਵਰੀ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਅਮਰਗੜ੍ਹ ਦੀ ਮਹੀਨਾਵਾਰ ਮੀਟਿੰਗ ਪੁਰਾਣੇ ਤਹਿਸੀਲ ਕੰਪਲੈਕਸ ਅੰਦਰ ਯੂਨੀਅਨ ਦੇ ਦਫ਼ਤਰ ਵਿਖੇ ਤਹਿਸੀਲ ਪ੍ਰਧਾਨ ਮਲਕੀਤ ਸਿੰਘ ਸਲੇਮਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਕੰਮ ਕਰਨ ਵਿਚ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਵੈਰੀਫਿਕੇਸ਼ਨ ਲਈ ਆਨਲਾਈਨ ਅਰਜ਼ੀਆਂ ਨੂੰ ਕਲੀਅਰ ਕਰਨ ਵਾਸਤੇ ਨੰਬਰਦਾਰਾਂ ਨੂੰ ਸਮਾਰਟ ਫ਼ੋਨ ਰੀਚਾਰਜ ਭੱਤਾ ਦਿੱਤਾ ਜਾਵੇ, ਮਾਣ ਭੱਤਾ 5000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਲਾਗੂ ਕੀਤੀ ਜਾਵੇ, ਨੰਬਰਦਾਰਾਂ ਨੂੰ ਸਰਕਾਰੀ ਦਫ਼ਤਰਾਂ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਨੰਬਰਦਾਰਾਂ ਦੇ ਨਿੱਜੀ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਵਿਉਂਤਬੰਦੀ ਬਣਾਈ ਗਈ ਹੈ | ਇਸ ਮੀਟਿੰਗ ਦੌਰਾਨ ਨਵੇਂ ਬਣੇ ਨੰਬਰਦਾਰ ਸਿਮਰਨਜੀਤ ਸਿੰਘ ਮੂਲਾਬੱਧਾ ਨੂੰ ਯੂਨੀਅਨ ਵਲੋਂ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖ਼ਜ਼ਾਨਚੀ ਭਰਭੂਰ ਸਿੰਘ, ਭਗਵਾਨ ਸਿੰਘ ਰਾਏਪੁਰ, ਮਲਕੀਤ ਸਿੰਘ ਝੱਲ, ਹਰਜਿੰਦਰ ਸਿੰਘ ਚੌਂਦਾ, ਸੁਰਿੰਦਰ ਸਿੰਘ ਸਲੇਮਪੁਰ, ਬਲਜਿੰਦਰ ਸਿੰਘ ਹੁਸੈਨਪੁਰਾ, ਸੁਰਿੰਦਰ ਸਿੰਘ ਅਮਰਗੜ੍ਹ, ਗੁਰਮੀਤ ਸਿੰਘ ਦੌਲਤਪੁਰ, ਅੰਮਿ੍ਤ ਪਾਲ ਸਿੰਘ ਜਲਾਲਾਬਾਦ, ਨਿਰਮਲ ਸਿੰਘ ਖੇੜੀ ਸੋਢੀਆਂ, ਧਰਮਪਾਲ ਸਿੰਘ ਖੇੜੀ ਸੋਢੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਦਹਿਲੀਜ਼ ਤੇ ਰਸੂਲਪੁਰ ਮੁੱਖ ਸੜਕਾਂ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਤਿੰਨ ਮਹੀਨੇ ਵਿਚ ਤਿੰਨ ਕਰੋੜ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾਣਗੇ ਸਿਹਤ ਯੋਜਨਾ ਕਾਰਡ - ਅਮਨ ਅਰੋੜਾ <br/>
Ad Position 24