26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸੰਤ ਭਿੰਡਰਾਂਵਾਲਿਆਂ ਦੇ 12 ਨੂੰ ਮਨਾਏ ਜਾਣ ਵਾਲੇ ਜਨਮ ਦਿਨ ਨੂੰ ਲੈ ਕੇ ਜ਼ਿਲ੍ਹਾ ਜਥੇਬੰਦੀ ਨੇ ਉਲੀਕੀ ਵਿਉਂਤਬੰਦੀ

Ad Position 21
No active advertisement
ਅਜੀਤ ਡੈਸਕ 07-02-2026
ਸੰਗਰੂਰ, 6 ਫਰਵਰੀ (ਅਮਨਦੀਪ ਸਿੰਘ ਬਿੱਟਾ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵੀਹਵੀਂ ਸਦੀ ਦੇ ਮਹਾਨ ਯੋਧੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਨ ਜੋ 12 ਫਰਵਰੀ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਇਆ ਜਾਣਾ ਹੈ, ਸਬੰਧੀ ਚਰਚਾ ਕੀਤੀ ਗਈ | ਅਹੁਦੇਦਾਰਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨਿਰਧਾਰਿਤ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਜਥੇਦਾਰ ਰਾਮਪੁਰਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪੰਜ ਹਲਕਿਆਂ ਵਿਚੋਂ ਹਰ ਹਲਕੇ ਵਿਚ ਚਾਰ ਚਾਰ ਸੌ ਵਿਅਕਤੀ ਲੈ ਕੇ ਜਾਣ ਦਾ ਟੀਚਾ ਅਹੁਦੇਦਾਰਾਂ ਨੂੰ ਨਿਰਧਾਰਿਤ ਕੀਤਾ ਗਿਆ ਹੈ | ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਫ਼ਤਿਹਗੜ੍ਹ ਸਾਹਿਬ 12 ਫਰਵਰੀ ਨੂੰ ਪੁੱਜਣ ਦਾ ਸੱਦਾ ਦਿੱਤਾ | ਇਸ ਮੌਕੇ ਪੀ.ਏ.ਸੀ ਮੈਂਬਰ ਜਥੇਦਾਰ ਬਹਾਦਰ ਸਿੰਘ ਭਸੌੜ, ਜਨਰਲ ਸਕੱਤਰ ਗੁਰਜੰਟ ਸਿੰਘ ਕੱਟੂ, ਸਤਿਨਾਮ ਸਿੰਘ ਰੱਤੋਕੇ ਯੂਥ ਪ੍ਰਧਾਨ, ਬੀਬੀ ਬਲਜੀਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ (ਅ), ਨਰਿੰਦਰ ਸਿੰਘ ਕਾਲਾਬੂਲਾ, ਸਾਧੂ ਸਿੰਘ ਪੇਧਨੀ, ਹਰਸਿਮਰਨ ਸਿੰਘ ਕਾਝਲਾ, ਕੁਲਵੰਤ ਸਿੰਘ ਲੱਡੀ, ਸੁਖਵਿੰਦਰ ਸਿੰਘ ਸੰਗਰੂਰ, ਮਨਜੀਤ ਸਿੰਘ ਸਾਰੋਂ, ਕੁਲਵਿੰਦਰ ਸਿੰਘ ਸੰਘਰੇੜੀ, ਮਲਕੀਤ ਸਿੰਘ ਖੇਤਲਾ, ਗੁਰਮੀਤ ਸਿੰਘ ਡਸਕਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ-ਅਜੈਬ ਸਿੰਘ ਜਖੇਪਲ ਤੇ ਦਰਸ਼ਨ ਸਿੰਘ ਜਖੇਪਲ ਨੂੰ ਲਿਆ ਹਿਰਾਸਤ 'ਚ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਦਹਿਲੀਜ਼ ਤੇ ਰਸੂਲਪੁਰ ਮੁੱਖ ਸੜਕਾਂ ਦਾ ਕੀਤਾ ਉਦਘਾਟਨ <br/>
Ad Position 24