ਸੰਗਰੂਰ, 6 ਫਰਵਰੀ (ਧੀਰਜ ਪਸੋਰੀਆ) - ਚਿੱਤਕਾਰਾ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ, ਬਾਲੀਆਂ ਦੇ ਪਿ੍ੰਸੀਪਲ ਅਤੇ ਸਟਾਫ਼ ਨੂੰ ਵੱਕਾਰੀ 'ਫਿਊਚਰ ਚੈਲੇਂਜ ਆਫ਼ ਐਜੂਕੇਸ਼ਨ 2.0' ਐਵਾਰਡ-2025 ਨਾਲ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਚਿੱਤਕਾਰਾ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ ਡਾ. ਸੰਧੀਰ ਸ਼ਰਮਾ ਅਤੇ ਐਜੂਫਿਊਚਰ ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸੁਨੀਲ ਕੌਸ਼ਲ ਵਲੋਂ ਸਾਂਝੇ ਤੌਰ 'ਤੇ ਪ੍ਰਦਾਨ ਕੀਤੇ ਗਏ | ਸਮਾਗਮ ਦੌਰਾਨ ਸਕੂਲ ਦੇ ਪਿ੍ੰਸੀਪਲ ਡਾ. ਪਰਵਿੰਦਰ ਕੌਰ ਨੂੰ ਉਨ੍ਹਾਂ ਦੀ ਕੁਸ਼ਲ ਅਗਵਾਈ ਅਤੇ ਵਿਦਿਅਕ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੇ ਨਾਲ ਹੀ ਸਕੂਲ ਦੇ ਪੰਜ ਹੋਰ ਮੈਂਬਰਾਂ ਨੇ ਵੀ ਆਪਣੀ ਮਿਹਨਤ ਸਦਕਾ ਇਹ ਸਨਮਾਨ ਹਾਸਲ ਕੀਤਾ | ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਲਈ ਅਧਿਆਪਕਾ ਸ਼੍ਰੀਮਤੀ ਮਨੀਸ਼ਾ ਸ਼ੁਕਲਾ, ਮਿਸ ਮਾਨਸੀ ਅਤੇ ਮਿਸਟਰ ਗੁਰਵਿੰਦਰ ਸਿੰਘ ਨੂੰ ਵਿਸ਼ੇਸ਼ ਐਵਾਰਡ ਦਿੱਤੇ ਗਏ | ਇਸ ਤੋਂ ਇਲਾਵਾ ਪ੍ਰਬੰਧਕੀ ਕੰਮਾਂ ਵਿਚ ਨਿਪੁੰਨਤਾ ਦਿਖਾਉਣ ਬਦਲੇ ਕਲਰਕ ਮਿਸ ਸ਼ਵੇਤਾ ਅਤੇ ਸਕੂਲ ਦੇ ਅਕਾਊਾਟੈਂਟ ਮਿਸਟਰ ਅਮਨਦੀਪ ਸਿੰਘ ਨੂੰ ਵੀ ਇਸ ਵੱਕਾਰੀ ਸਨਮਾਨ ਨਾਲ ਨਿਵਾਜਿਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਪਰਵਿੰਦਰ ਕੌਰ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਐਵਾਰਡ ਪੂਰੇ ਸਕੂਲ ਸਟਾਫ਼ ਦੀ ਸਾਂਝੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਚਿਤਕਾਰਾ ਯੂਨੀਵਰਸਿਟੀ ਅਤੇ ਐਜੂਫਿਊਚਰ ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸੁਨੀਲ ਕੌਸ਼ਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਸਕੂਲ ਦੀ ਇਸ ਪ੍ਰਾਪਤੀ 'ਤੇ ਪ੍ਰਬੰਧਕੀ ਕਮੇਟੀ ਅਤੇ ਇਲਾਕੇ ਦੀਆਂ ਸ਼ਖ਼ਸੀਅਤਾਂ ਨੇ ਸਟਾਫ਼ ਨੂੰ ਵਧਾਈ ਦਿੱਤੀ ਹੈ |