ਧੂਰੀ, 6 ਫਰਵਰੀ (ਲਖਵੀਰ ਸਿੰਘ ਧਾਂਦਰਾ) - ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਦਿਆਂ 'ਆਪ' ਦੇ ਸੀਨੀਅਰ ਆਗੂ ਡਾ. ਅਨਵਰ ਭਸੋੜ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿਖੇ ਇੰਚਾਰਜ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਡਾ. ਭਸੋੜ ਹੁਣ ਸੀ ਐਮ ਕੈਂਪ ਦਫ਼ਤਰ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣਗੇ | ਡਾ. ਅਨਵਰ ਭਸੋੜ ਹਰ ਹਫ਼ਤੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ 'ਤੇ ਸੀ ਐਮ ਕੈਂਪ ਦਫ਼ਤਰ ਵਿਚ ਮੌਜੂਦ ਰਹਿਣਗੇ, ਜਿੱਥੇ ਉਹ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਸਰਕਾਰੀ ਕੰਮਕਾਜ ਦੀ ਨਿਗਰਾਨੀ ਵੀ ਕਰਨਗੇ | ਇਸ ਮੌਕੇ ਡਾ. ਅਨਵਰ ਭਸੋੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੀ ਐਮ ਕੈਂਪ ਦਫ਼ਤਰ ਲੋਕਾਂ ਅਤੇ ਸਰਕਾਰ ਵਿਚਕਾਰ ਇੱਕ ਮਜ਼ਬੂਤ ਪੁਲ ਹੈ ਅਤੇ ਉਹ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਡਾ. ਅਨਵਰ ਭਸੋੜ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸਹੂਲਤਾਂ ਮਿਲਣ ਵਿਚ ਹੋਰ