26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 07-02-2026
ਲੌਂਗੋਵਾਲ 6 ਫਰਵਰੀ (ਸ.ਸ.ਖੰਨਾ, ਵਿਨੋਦ) - ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਜੀ ਕੈਂਬੋਵਾਲ ਵਿਖੇ ਮੁੱਖ ਪ੍ਰਬੰਧਕ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਹਾਜ਼ਰੀਆਂ ਭਰੀਆਂ ਅਤੇ ਵੱਖ-ਵੱਖ ਥਾਵਾਂ 'ਤੇ ਪਕਵਾਨਾ ਦੇ ਲੰਗਰ ਅਤੁੱਟ ਵਰਤਾਏ ਗਏ, ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ | ਇਸ ਮੌਕੇ ਬਾਬਾ ਕੁਲਵੰਤ ਸਿੰਘ ਕੰਤੀ ਅਤੇ ਬਾਬਾ ਮੱਖਣ ਸਿੰਘ ਦੇ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਉਦੇ ਸਿੰਘ, ਪਰਮਿੰਦਰ ਕੌਰ ਬਰਾੜ, ਬਲਵਿੰਦਰ ਸਿੰਘ ਕੈਂਬੋਵਾਲ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਪਰਮਜੀਤ ਸਿੰਘ ਸਿੱਧੂ, ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਮੈਨੇਜਰ ਅਮਰੀਕ ਸਿੰਘ ਬਰਨਾਲਾ, ਪ੍ਰਧਾਨ ਗੁਰਜੰਟ ਸਿੰਘ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਜਸਵੀਰ ਸਿੰਘ ਜੱਸੀ ਲੌਂਗੋਵਾਲ ਇੰਚਾਰਜ ਸਿੱਖ ਮਿਸ਼ਨ ਦਿੱਲੀ, ਜਥੇਦਾਰ ਮਹਿੰਦਰ ਸਿੰਘ ਦੁੱਲਟ, ਜਥੇਦਾਰ ਮਹਿਮਾ ਸਿੰਘ ਬਲਵਿੰਦਰ ਸਿੰਘ ਢਿੱਲੋਂ, ਰਾਜ ਸਿੰਘ ਰਾਜੂ, ਜਸਵਿੰਦਰ ਸਿੰਘ ਸੁਸਾਇਟੀ ਪ੍ਰਧਾਨ, ਸਾਬਕਾ ਪ੍ਰਧਾਨ ਮੇਲਾ ਸਿੰਘ ਸੂਬੇਦਾਰ, ਵਿਜੇ ਕੁਮਾਰ ਗੋਇਲ, ਕਾਨੂੰਗੋ ਗੁਰਜੀਤ ਸਿੰਘ ਦੁੱਲਟ, ਮੈਨੇਜਰ ਜਗਜੀਤ ਸਿੰਘ ਜੱਗਾ ਕਾਂਜਲਾ, ਸੁਖਵਿੰਦਰ ਸਿੰਘ ਸਿੱਧੂ ਮਾਸਟਰ ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਦੂਲੋ ਕੌਂਸਲਰ, ਜਗਜੀਤ ਸਿੰਘ ਕਾਲਾ, ਬਲਵਿੰਦਰ ਸਿੰਘ ਕਾਲਾ, ਪਿ੍ੰਸੀਪਲ ਜੋਰਾ ਸਿੰਘ ਵਾਲੀਆ, ਕਾਲਾ ਰਾਮ ਮਿੱਤਲ, ਸਰਪੰਚ ਦਰਸ਼ਨ ਸਿੰਘ, ਸਰਪੰਚ ਨਿਹਾਲ ਸਿੰਘ, ਬਾਬਾ ਪਵਿੱਤਰ ਸਿੰਘ, ਪ੍ਰਧਾਨ ਸੁਖਵਿੰਦਰ ਪਾਲ ਸੁਖੀ, ਕਰਨੈਲ ਸਿੰਘ ਜੱਸੇ ਕਾ, ਨਸੀਬ ਕੌਰ ਚੋਟੀਆਂ ਗੁਰਮੇਲ ਸਿੰਘ ਚੋਟੀਆਂ, ਢਾਡੀ ਮਲਕੀਤ ਸਿੰਘ ਲੌਂਗੋਵਾਲ, ਅੰਮਿ੍ਤ ਪਾਲ ਸਿੰਘ ਅਮੀ, ਬਲਦੇਵ ਸਿੰਘ ਬਿੱਲੂ ਅੰਮਿ੍ਤਪਾਲ ਸਿੰਘ ਸਿੱਧੂ, ਰਾਜਵੀਰ ਗੋਲਡੀ, ਨਿਰਮਲ ਸਿੰਘ ਨਿੰਮਾ, ਭਗਵੰਤ ਸਿੰਘ, ਅਵਤਾਰ ਸਿੰਘ ਧੋਚਕ, ਗੋਰਾ ਸਿੰਘ, ਤਰਸੇਮ ਸਿੰਘ ਗੁਜਰਾ, ਪ੍ਰਚਾਰਕ ਬਲਵਿੰਦਰ ਸਿੰਘ ਨੇ ਸਟੇਜ ਦੀ ਭੂਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਕਲਾ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਉਚੇਰੀ ਸਿੱਖਿਆ ਕਾਲਜਾਂ ਦਰਜਾ 3 ਤੇ 4 ਕੱਚੇ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੱਲ੍ਹ
Ad Position 24