26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪੈਨਸ਼ਨਰ ਆਪਣੀਆਂ ਮੰਗਾਂ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮ ਵੀ ਕਰ ਰਹੇ-ਅਰੋੜਾ <br/>

Ad Position 21
No active advertisement
ਅਜੀਤ ਡੈਸਕ 07-02-2026
ਸੰਗਰੂਰ, 6 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਧੂਰੀ ਦਾ ਵਫ਼ਦ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਸ੍ਰੀ ਰਾਹੁਲ ਚਾਬਾ ਆਈ.ਏ.ਐਸ. ਡਿਪਟੀ ਕਮਿਸ਼ਨਰ ਸੰਗਰੂਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਵਫ਼ਦ ਦੇ ਵਿੱਚ ਸ੍ਰੀ ਅਰੋੜਾ ਦੇ ਨਾਲ ਧੂਰੀ ਦੇ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਜਰਨਲ ਸਕੱਤਰ ਡਾ. ਅਮਰਜੀਤ ਸਿੰਘ, ਵਿੱਤ ਸਕੱਤਰ ਰਤਨ ਸਿੰਘ ਭੰਡਾਰੀ ਸੀਨੀਅਰ ਮੀਤ ਪ੍ਰਧਾਨ, ਇੰਦਰਜੀਤ ਸ਼ਰਮਾ ਅਤੇ ਚਰਨਜੀਤ ਸਿੰਘ ਕੈਂਥ ਤੋ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਨੋਰਥ, ਸੀਨੀਅਰ ਮੀਤ ਪ੍ਰਧਾਨ ਆਰ ਐਲ ਪਾਂਧੀ ਜ਼ਿਲ੍ਹਾ ਦਫ਼ਤਰ ਸਕੱਤਰ ਸੁਰਿੰਦਰ ਸਿੰਘ ਸੋਢੀ, ਕਵਲਜੀਤ ਸਿੰਘ ਅਤੇ ਓ.ਪੀ. ਖਿੱਪਲ ਮੌਜੂਦ ਸਨ | ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਟੇਟ ਪੈਨਸ਼ਨਰਜ ਕਨਫਰਮੇਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸ੍ਰੀ ਰਾਜ ਕੁਮਾਰ ਅਰੋੜਾ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਚਾਬਾ ਦੇ ਧਿਆਨ ਵਿੱਚ ਲਿਆਂਦਾ ਪੈਨਸ਼ਨਰ ਜਿੱਥੇ ਆਪਣੀ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਨਾਲ ਹੀ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਵੀ ਕਰ ਰਹੇ ਹਨ | ਸਮਾਜ ਵਿਚ ਫੈਲੀਆਂ ਕੁਰੀਤੀਆਂ ਦੇ ਖ਼ਿਲਾਫ਼ ਵੀ ਆਵਾਜ਼ ਬੁਲੰਦ ਕਰਦੇ ਹਨ | ਸ੍ਰੀ ਅਰੋੜਾ ਨੇ ਇਹ ਵੀ ਦੱਸਿਆ ਕਿ ਪੈਨਸ਼ਨ ਐਸੋਸੀਏਸ਼ਨ ਨਾਲ ਸਬੰਧਿਤ 9 ਯੂਨਿਟਾਂ ਜਿਨ੍ਹਾਂ ਵਿਚ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ, ਅਵਿਨਾਸ਼ ਸ਼ਰਮਾ ਧੂਰੀ ਦੇ ਪ੍ਰਧਾਨ ਜਸਦੇਵ ਸਿੰਘ ਜਨਰਲ ਸਕੱਤਰ, ਅਮਰਜੀਤ ਸਿੰਘ, ਸੁਨਾਮ ਦੇ ਪ੍ਰਧਾਨ ਪ੍ਰੇਮ ਅਗਰਵਾਲ ਜਨਰਲ ਸਕੱਤਰ ਚੇਤ ਰਾਮ ਢਿੱਲੋਂ, ਭਵਾਨੀਗੜ੍ਹ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਲਹਿਰਾਗਾਗਾ ਦੇ ਪ੍ਰਧਾਨ ਜਰਨੈਲ ਸਿੰਘ ਜਨਰਲ ਸਕੱਤਰ, ਮਦਨ ਲਾਲ ਗਰਗ, ਅਮਰਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਸਲਾਰ ਜਨਰਲ ਸਕੱਤਰ, ਦਰਸ਼ਨ ਸਿੰਘ ਬਨੋਭਰਾ, ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਾਲ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਸ਼ੇਰਪੁਰ ਦੇ ਪ੍ਰਧਾਨ ਵੇਦ ਸਿੰਘ ਸਿੱਧੂ ਜਨਰਲ ਸਕੱਤਰ ਦੀਵਾਨ ਸਿੰਘ ਮਾਮਦਪੁਰ, ਮੂਨਕ ਦੇ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਦੀ ਅਗਵਾਈ ਵਿੱਚ ਸਮੂਹ ਸਬ -ਡਵੀਜਨਾਂ ਵਿਚ ਪੈਨਸ਼ਨਜ਼ ਅਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਸਮੇਂ ਸਮੇਂ ਤੇ ਮੀਟਿੰਗਾਂ ਕਰਕੇ ਪੈਨਸ਼ਨਰਾਂ ਦੀ ਮੰਗਾਂ ਅਤੇ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਂਦਾ ਹੈ | ਸ੍ਰੀ ਅਰੋੜਾ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸ੍ਰੀ ਚਾਬਾ ਨੂੰ ਇਹ ਵੀ ਕਿਹਾ ਕਿ ਪੈਨਸ਼ਨਰਾਂ ਦੀ ਮੁਸ਼ਕਲਾਂ ਅਤੇ ਦਫ਼ਤਰਾਂ ਵਿਚ ਕੰਮ ਕਰਾਉਣ ਲਈ ਆ ਰਹੀਆਂ ਪੇ੍ਰਸ਼ਾਨੀਆਂ ਲਈ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ਤੇ ਪੈਨਸ਼ਨਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣ | ਡਿਪਟੀ ਕਮਿਸ਼ਨਰ ਸ੍ਰੀ ਚਾਬਾ ਵਲੋ ਪੈਨਸ਼ਨਰ ਐਸੋਸੀਏਸ਼ਨ ਧੂਰੀ ਵਲੋ ਤਿਆਰ ਕੀਤਾ ਗਿਆ ਬਹੁਤ ਜਾਣਕਾਰੀ ਭਰਪੂਰ ਰੰਗਦਾਰ ਕਲੰਡਰ ਜਾਰੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਪਿੰਡ ਦਿਆਲਗੜ੍ਹ ਵਿਖੇ 2 ਧਰਮਸ਼ਾਲਾਵਾਂ ਦਾ ਉਦਘਾਟਨ <br/> ਅਗਲੀ ਖ਼ਬਰ ਧੂਰੀ ਦੇ ਉਦਯੋਗਪਤੀਆਂ ਅਤੇ ਆੜ੍ਹਤੀਆਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ <br/>
Ad Position 24