ਸੰਗਰੂਰ, 6 ਫਰਵਰੀ (ਧੀਰਜ ਪਿਸੋਰੀਆ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਹਥੋਆ ਅਤੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਨੇ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਵਲੋਂ 18 ਫਰਵਰੀ ਨੂੰ ਇਸ ਪ੍ਰਦਰਸ਼ਨ 'ਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਬੇਜ਼ਮੀਨੇ ਮਜ਼ਦੂਰ, ਦਲਿਤ ਵਰਗ ਅਤੇ ਸਮਰਥਕ ਸ਼ਾਮਿਲ ਹੋਣਗੇ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸਕੱਤਰ ਗੁਰਵਿੰਦਰ ਬੌੜਾਂ ਅਤੇ ਆਗੂ ਗੁਰਚਰਨ ਘਰਾਚੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਪਿਛਲੇ ਧਰਨਿਆਂ ਅਤੇ ਮੀਟਿੰਗਾਂ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ | ਇਸ ਲਈ 18 ਫਰਵਰੀ ਨੂੰ ਇਹ ਧਰਨਾ ਲਾਜ਼ਮੀ ਹੋ ਗਿਆ ਹੈ ਤਾਂ ਜੋ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਮਜਬੂਰ ਕੀਤਾ ਜਾ ਸਕੇ | ਕਮੇਟੀ ਨੇ ਪੰਜਾਬ ਭਰ ਦੇ ਮਜ਼ਦੂਰਾਂ, ਕਿਸਾਨਾਂ ਅਤੇ ਪ੍ਰਗਤੀਸ਼ੀਲ ਸੰਗਠਨਾਂ ਵਲੋਂ ਲਗਾਤਾਰ ਧਰਨੇ ਨੂੰ ਹਮਾਇਤ ਮਿਲ ਰਹੀ ਹੈ ਜਿਸ 'ਚ ਮਜ਼ਦੂਰ, ਕਿਸਾਨ, ਮੁਲਾਜ਼ਮ ਤੇ ਵਿਦਿਆਰਥੀ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਜਿਸ ਦੀਆਂ ਤਿਆਰੀਆਂ ਜੋਰਾ ਨਾਲ ਚੱਲ ਰਹੀਆਂ ਹਨ ਅਤੇ ਜਲਦ ਹੀ ਵਧੇਰੇ ਵੇਰਵੇ ਸਾਂਝੇ ਕੀਤੇ ਜਾਣਗੇ | ਉਪਰੋਕਤ ਤੋਂ ਇਲਾਵਾ ਮੀਟਿੰਗ ਵਿਚ ਸਿੰਗਾਰਾ ਸਿੰਘ ਜਸਵੀਰ ਕੌਰ ਹੇੜੀਕੇ, ਰਣਜੀਤ ਸਿੰਘ ਤੋਲੇਵਾਲ, ਧਰਮਪਾਲ ਸਿੰਘ ਮੌਜੂਦ ਸਨ |