26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਪ੍ਰੋਜੈਕਟ ਦਾ ਕੈਬਨਿਟ ਮੰਤਰੀ ਅਰੋੜਾ ਨੇ ਰੱਖਿਆ ਨੀਂਹ ਪੱਥਰ <br/>

Ad Position 21
No active advertisement
ਅਜੀਤ ਡੈਸਕ 07-02-2026
ਮਸਤੂਆਣਾ ਸਾਹਿਬ, 6 ਫ਼ਰਵਰੀ (ਦਮਦਮੀ) - ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਲਗਾਤਾਰ ਯਤਨਾਂ ਅਧੀਨ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉਭਾਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 1.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖ਼ੁਦ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕੀਤੀ | ਇਸ ਪ੍ਰੋਜੈਕਟ ਤਹਿਤ 1.64 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 3.25 ਕਿਲੋਮੀਟਰ (ਸਵਾ ਤਿੰਨ ਕਿਲੋਮੀਟਰ) ਲੰਬੀ ਪਾਈਪ ਲਾਈਨ ਬਣਾਈ ਜਾਵੇਗੀ | ਇਸ ਤੋਂ ਇਲਾਵਾ 18 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਿਕਾਸੀ ਨਾਲਾ ਵੀ ਤਿਆਰ ਕੀਤਾ ਜਾਵੇਗਾ | ਇਹ ਪਾਈਪ ਲਾਈਨ 30 ਸਾਲ ਦੀ ਲੰਬੀ ਉਮਰ ਵਾਲੀ ਹੋਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੱਕ ਭਰੋਸੇਯੋਗ ਨਿਕਾਸੀ ਵਿਵਸਥਾ ਮਿਲ ਸਕੇਗੀ | ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿੰਡ ਉਭਾਵਾਲ ਸਮੇਤ ਪੂਰੇ ਹਲਕੇ ਵਿਚ ਸਾਫ਼-ਸੁਥਰੇ ਵਾਤਾਵਰਨ ਅਤੇ ਸਿਹਤਮੰਦ ਜੀਵਨ ਲਈ ਗੰਦੇ ਪਾਣੀ ਦੀ ਸਹੀ ਨਿਕਾਸੀ ਬਹੁਤ ਜ਼ਰੂਰੀ ਹੈ | ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਹੱਲ ਕਰੇਗਾ ਅਤੇ ਇਲਾਕੇ ਵਿਚ ਸਵੱਛਤਾ ਦਾ ਨਵਾਂ ਮਿਆਰ ਕਾਇਮ ਕਰੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਤੱਕ ਵਿਕਾਸ ਦੀਆਂ ਸਹੂਲਤਾਂ ਪਹੁੰਚਾਉਣ ਲਈ ਵਿਸ਼ੇਸ਼ ਤੌਰ 'ਤੇ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿਚ ਹੋਰ ਵੀ ਕਈ ਪ੍ਰੋਜੈਕਟ ਜਲਦੀ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਸਰਪੰਚ ਮੋਤਾ ਸਿੰਘ ਅਤੇ ਸਮੂਹ ਪੰਚਾਇਤ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਸੁਨਾਮ ਪਹੁੰਚਿਆ 26 ਰਾਜਾਂ ਦੇ ਨੌਜਵਾਨਾਂ ਦਾ ਸਦਭਾਵਨਾ ਕਾਫ਼ਲਾ <br/> ਅਗਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਹੋਰ ਜਥੇਬੰਦੀਆਂ ਵਲੋਂ 18 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨੇ ਦਾ ਐਲਾਨ <br/...
Ad Position 24