28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਸੁਨਾਮ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 21-02-2026
ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਭੁੱਲਰ, ਧਾਲੀਵਾਲ) - ਆਪਣੇ ਜ਼ਿਲ੍ਹਾ ਸੰਗਰੂਰ ਦੇ ਦੌਰੇ ਦੌਰਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਰਿਹਾਇਸ਼ 'ਤੇ ਇਕਬਾਲ ਸਿੰਘ ਲਾਲਪੁਰਾ (ਮੈਂਬਰ, ਭਾਜਪਾ ਕੌਮੀ ਸੰਸਦੀ ਬੋਰਡ ਅਤੇ ਸਾਬਕਾ ਚੇਅਰਮੈਨ, ਕੌਮੀ ਘੱਟ ਗਿਣਤੀ ਕਮਿਸ਼ਨ) ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਸਮੇਂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਦੇਸ਼ ਦੀ ਤਰੱਕੀ, ਸਮਾਜਿਕ ਸਾਂਝ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਸਰਕਾਰ ਵੱਲੋਂ ਚੱਲ ਰਹੀਆਂ ਅਨੇਕਾਂ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ, ਜਨਤਾ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਣ ਅਤੇ ਵਿਕਾਸੀ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਆਦਿ ਵਿਸ਼ਿਆਂ ਤੇ ਚਰਚਾ ਕੀਤੀ | ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਬਾਜਵਾ ਫਾਰਮ ਹਾਊਸ ਵਿਖੇ ਪਹੁੰਚਣ ਤੇ ਸ. ਇਕਬਾਲ ਸਿੰਘ ਲਾਲਪੁਰਾ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਸ ਸਮੇਂ ਇੱਥੇ ਪਹੁੰਚੇ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸਾਹਿਬਾਨਾਂ ਨਾਲ ਵੀ ਉਨ੍ਹਾਂ ਖੁੱਲ੍ਹ ਕੇ ਗੱਲਬਾਤ ਕੀਤੀ | ਇਸ ਮੌਕੇ ਸੀਨੀਅਰ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਸੰਗਰੂਰ, ਅਮਨ ਪੂਨੀਆ ਸੰਗਰੂਰ, ਐਡਵੋਕੇਟ ਅੰਮਿ੍ਤਰਾਜਦੀਪ ਸਿੰਘ ਚੱਠਾ, ਸ਼ੇਰਵਿੰਦਰ ਸਿੰਘ ਧਾਲੀਵਾਲ, ਸੰਜੇ ਗੋਇਲ ਖਡਿਆਲੀਆ, ਰਾਜੀਵ ਮੱਖਣ, ਰਜਿੱਤ ਸ਼ਰਮਾ, ਜਗਸੀਰ ਸਿੰਘ ਨਾਗਰਾ, ਜੋਰਾ ਸਿੰਘ ਬਾਵਾ ਕੜਿਆਲ, ਸਤਵੀਰ ਸਿੰਘ ਜੇਜੀ, ਅਸ਼ੋਕ ਗੋਇਲ, ਜੱਸੀ ਧਰਮਗੜ੍ਹ ਅਤੇ ਗੁਰਮੇਲ ਸਿੰਘ ਕਾਲਾ ਜਖੇਪਲਵਾਸ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਰ ਆਗੂ ਨਾਲ ਤਾਲਮੇਲ ਬਣਾ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ - ਅਰਵਿੰਦ ਖੰਨਾ <br/> ਅਗਲੀ ਖ਼ਬਰ ਐਸ.ਡੀ.ਐਮ. ਮੂਨਕ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਦੌਰਾ <br/>
Ad Position 24