ਸੁਨਾਮ ਊਧਮ ਸਿੰਘ ਵਾਲਾ, 21 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਜਥੇਬੰਦੀ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤ-ਅਮਰੀਕਾ ਖੇਤੀਬਾੜੀ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਅੱਜ 22 ਫਰਵਰੀ ਨੂੰ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸੰਗਰੂਰ-2 ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸੇ ਨਾਂ ਕਿਸੇ ਤਰ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਾਰਪੋਰੇਟ ਘਰਾਨਿਆਂ ਦਾ ਕਬਜ਼ਾ ਕਰਵਾਉਣ ਲਈ ਤੁਲੀ ਹੋਈ ਹੈ ਪਰ ਪੰਜਾਬ ਦੇ ਕਿਸਾਨ ਅਜਿਹਾ ਕਿਸੇ ਵੀ ਕੀਮਤ 'ਤੇ ਨਹੀ ਹੋਣ ਦੇਣਗੇ | ਉਨ੍ਹਾਂ ਅੱਜ ਦੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ |