ਦਿੜ੍ਹਬਾ ਮੰਡੀ, 21 ਫਰਵਰੀ (ਜਸਵੀਰ ਸਿੰਘ ਅÏਜਲਾ) - ਸਰਤਾਜ ਸਿੰਘ ਚਾਹਲ ਆਈ.ਪੀ.ਐਸ., ਐਸ.ਐਸ.ਪੀ. ਸੰਗਰੂਰ ਵਲੋਂ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਪਿੰਡਾਂ ਦੇ ਪਹਿਰੇਦਾਰ' ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 11 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਅਤੇ ਨਸ਼ੇ ਦੀ ਦਲਦਲ ਵਿਚ ਫਸੇ 04 ਵਿਅਕਤੀਆਂ ਨੂੰ ਓ.ਓ.ਏ.ਟੀ. ਸੈਂਟਰ ਵਿਚੋਂ ਦਵਾਈ/ਮੈਡੀਸਨ ਦਿਵਾਈ ਗਈ ਹੈ | ਇਸ ਅਰਸੇ ਦੌਰਾਨ ਪਬਲਿਕ ਦੇ ਗੁੰਮ/ਚੋਰੀ ਹੋਏ 35 ਮੋਬਾਈਲ ਫ਼ੋਨ ਟਰੇਸ ਕਰਕੇ ਪਬਲਿਕ ਦੇ ਸਪੁਰਦ ਕੀਤੇ ਗਏ ਹਨ | ਇਸ ਤੋਂ ਇਲਾਵਾ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 107 ਟਰੈਫ਼ਿਕ ਚਲਾਨ ਕੀਤੇ ਗਏ ਅਤੇ ਇੱਕ ਵਹੀਕਲ ਨੂੰ 207 ਐਮ.ਵੀ. ਐਕਟ ਤਹਿਤ ਜ਼ਬਤ ਕੀਤਾ ਗਿਆ | ਇਸ ਤੋਂ ਇਲਾਵਾ ਅਮਨ ਕਾਨੂੰਨ ਵਿਚ ਖ਼ਲਲ ਪਾਉਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਕੀਤੀ ਗਈ | ਇਲਾਕਾ ਵਿਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਿਨ ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 79 ਸ਼ੱਕੀ ਵਿਅਕਤੀਆਂ ਖ਼ਿਲਾਫ਼ 172 ਬੀ.ਐਨ.ਐਸ.ਐਸ. ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ | ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ |