05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ 'ਚੋਂ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 22-02-2026
ਧਰਮਗੜ੍ਹ, 21 ਫਰਵਰੀ (ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਹਰਿਆਊ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਕਰਵਾਈ ਗਈ ਗੁਰਮਤਿ ਪ੍ਰੀਖਿਆ ਦੇ ਦੂਜੇ ਰਾਊਾਡ ਚੋ' ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰੀਖਿਆ 'ਚੋਂ ਬਿਹਤਰੀਨ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਸੁਖਮਨਦੀਪ ਸਿੰਘ, ਗੁਰਸ਼ਰਨ ਸਿੰਘ, ਮਨਕੀਰਤ ਸਿੰਘ, ਕੋਮਲ ਅਤੇ ਅਮਨਦੀਪ ਕੌਰ ਨੂੰ ਸੰਸਥਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜੇਤੂ ਬੱਚਿਆਂ ਨੂੰ ਸਨਮਾਨ ਵਜੋਂ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਨਾਲ ਸਨਮਾਨਿਆ ਗਿਆ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਾਸਦੇਵ ਸ਼ਰਮਾ, ਚੇਅਰਪਰਸਨ ਜਸਪਾਲ ਕੌਰ, ਪਿ੍ੰਸੀਪਲ ਗੁਰਮੀਤ ਕੌਰ ਨੇ ਗੁਰਮਤਿ ਅਧਿਆਪਕਾ ਕੁਲਵੀਰ ਕੌਰ ਨੂੰ ਬੱਚਿਆਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਧਰਮ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜ ਰੋਜ਼ਾ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ (ਮਰਦ) ਚੈਂਪੀਅਨਸ਼ਿਪ' ਅਮਿੱਟ ਯਾਦਾਂ ਛੱਡਦੀ ਹੋਈ ਸ਼ਾਨੋ-ਸ਼ੌਕਤ ਨਾ... ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਨੰੂ ਆਗੂਆਂ ਨੇ ਕੀਤਾ ਸੰਬੋਧਨ
Ad Position 24
No active advertisement