05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੰਜ ਰੋਜ਼ਾ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ (ਮਰਦ) ਚੈਂਪੀਅਨਸ਼ਿਪ' ਅਮਿੱਟ ਯਾਦਾਂ ਛੱਡਦੀ ਹੋਈ ਸ਼ਾਨੋ-ਸ਼ੌਕਤ ਨਾਲ ਸਮਾਪਤ <br/>

Ad Position 21
No active advertisement
ਅਜੀਤ ਡੈਸਕ 22-02-2026
ਮਸਤੂਆਣਾ ਸਾਹਿਬ, 21 ਫਰਵਰੀ (ਦਮਦਮੀ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰਹਿਨੁਮਾਈ ਹੇਠ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਸਦਕਾ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜ ਰੋਜ਼ਾ 'ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ (ਮਰਦ) ਚੈਂਪੀਅਨਸ਼ਿਪ' ਅਮਿੱਟ ਯਾਦਾਂ ਛੱਡਦੀ ਹੋਈ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ | ਅੱਜ ਅਖੀਰਲੇ ਦਿਨ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲਿਆਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਪਹਿਲਾ, ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਨੇ ਦੂਜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਪਹਿਲਾਂ ਸਵੇਰ ਦੇ ਸੈਸ਼ਨ ਦੌਰਾਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਸ੍ਰ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜਦੋਂ ਕਿ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀਤੀ | ਇਸ ਮੌਕੇ ਡਾਕਟਰ ਗਿੱਲ ਨੇ ਆਪਣੇ ਸੰਬੋਧਨ ਵਿਚ ਖੇਡਾਂ ਦੇ ਖੇਤਰ ਵਿਚ ਆਧੁਨਿਕ ਖੋਜ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਖੇਡਾਂ ਵਿਚ ਗੁਆਚੀ ਹੋਈ ਸਰਦਾਰੀ ਨੂੰ ਮੁੜ ਬਹਾਲ ਕਰਨ ਲਈ ਸਪੋਰਟਸ ਯੂਨੀਵਰਸਿਟੀ ਵਿਚ ਅੰਤਰਰਾਸ਼ਟਰੀ ਪੱਧਰ ਦਾ ਢਾਂਚਾ ਅਤੇ ਖੋਜ ਪ੍ਰਬੰਧ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਅਕਾਲ ਕਾਲਜ ਕੌਂਸਲ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਖ਼ੂਬ ਸ਼ਲਾਘਾ ਕੀਤੀ | ਇਸ ਮੌਕੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜਿੱਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉੱਥੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਪਹੁੰਚੇ ਮਹਿਮਾਨਾਂ ਨੂੰ ਜਿੱਥੇ ਕੌਂਸਲ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ, ਉੱਥੇ ਜੇਤੂ ਟੀਮਾਂ ਨੂੰ ਸ੍ਰ ਢੀਂਡਸਾ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ | ਸਨਮਾਨ ਕਰਨ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਸਾਬਕਾ ਏਡੀਸੀ ਸੁਖਵੰਤ ਸਿੰਘ ਸਰਾਂ, ਡਾ: ਜਸਪਾਲ ਸਿੰਘ, ਗੁਰਜੰਟ ਸਿੰਘ ਦੁੱਗਾਂ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਡਾ. ਗੀਤਾ ਠਾਕਰ, ਪਿ੍ੰਸੀਪਲ ਵਿਜੇ ਪਲਾਹਾ, ਸੁਧਾਖਰ ਮੁਗਮ (ਆਬਜ਼ਰਵਰ), ਡਾ ਗੁਰਸ਼ਰਨ ਸਿੰਘ ਗਿੱਲ ਡਾਇਰੈਕਟਰ ਏ.ਆਈ.ਜੀ, ਪ੍ਰੋ. ਰਣਧੀਰ ਸ਼ਰਮਾ, ਪ੍ਰੋ. ਸੋਹਨਦੀਪ ਸਿੰਘ ਜੁਗਨੂੰ, ਡਾ. ਸੁਖਜੀਤ ਸਿੰਘ ਘੁਮਾਣ ਸਮੇਤ ਕਾਲਜ ਦੇ ਸਟਾਫ਼ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਅਵਾਮ ਨੂੰ ਹਸਦਾ ਵਸਦਾ ਪੰਜਾਬ ਦੇਵੇਗੀ - ਰਾਜਾ ਬੜਿੰਗ ਅਗਲੀ ਖ਼ਬਰ ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ 'ਚੋਂ ਮਾਰੀ ਬਾਜ਼ੀ <br/>
Ad Position 24
No active advertisement