05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲਾਵਾਰਸ ਕੁੱਤਿਆਂ ਅਤੇ ਗਊਆਂ ਨੂੰ ਲੈ ਕੇ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ <br/>

Ad Position 21
No active advertisement
ਅਜੀਤ ਡੈਸਕ 22-02-2026
ਮਲੇਰਕੋਟਲਾ, 21 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਨਿਵਾਸੀਆਂ ਵਲੋਂ ਆਵਾਰਾ ਕੁੱਤਿਆਂ ਅਤੇ ਲਾਵਾਰਸ ਗਊਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਨਾਬ ਵਿਰਾਜ ਐੱਸ. ਤਿੜਕੇ ਮਲੇਰਕੋਟਲਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਅਤੇ ਜਨਰਲ ਸਕੱਤਰ ਮਾਸਟਰ ਮੇਲਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਫਿਰ ਰਹੇ ਆਵਾਰਾ ਕੁੱਤਿਆਂ ਅਤੇ ਲਾਵਾਰਸ ਗਊਆਂ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਰੱਖਿਆ ਹੈ, ਜਿਸ ਨਾਲ ਬੱਚਿਆਂ ਅਤੇ ਬਜ਼ੁਰਗਾਂ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਅਗਰ ਇਸ ਦਾ ਫ਼ੌਰੀ ਤੌਰ ਤੇ ਕੋਈ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ, ਕਰਮਜੀਤ ਸਿੰਘ, ਨਿਰਮਲ ਸਿੰਘ, ਹਰੀ ਸਿੰਘ, ਹਰਿੰਦਰ ਸਿੰਘ, ਮੇਜਰ ਸਿੰਘ, ਹਰਮੇਸ਼ ਸਿੰਘ, ਜੰਗ ਸਿੰਘ ਅਤੇ ਸੋਮ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ 5 ਪੰਚਾਇਤਾਂ ਨੂੰ ਵਿਧਾਇਕਾ ਭਰਾਜ ਦੇ ਦਿੱਤੇ 5-5 ਲੱਖ ਰੁਪਏ ਦੇ ਚੈੱਕ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ <br/...
Ad Position 24
No active advertisement