05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਜਮਹੂਰੀ ਅਧਿਕਾਰ ਸਭਾ ਵਲੋਂ ਕਿਸਾਨਾਂ 'ਤੇ ਗੈਰ ਮਨੁੱਖੀ ਤਸ਼ੱਦਦ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 22-02-2026
ਸੰਗਰੂਰ, 21 ਫਰਵਰੀ (ਧੀਰਜ ਪਸੋਰੀਆ) - ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਵਲੋਂ ਪੰਜਾਬ ਪੁਲਿਸ ਵਲੋਂ ਬੀ ਕੇ ਯੂ ਉਗਰਾਹਾਂ ਦੇ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਕਰ ਕੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ, ਆਗੂਆਂ/ਕਾਰਕੁਨਾਂ ਦੀਆਂ ਗਿ੍ਫ਼ਤਾਰੀਆਂ ਕੀਤੇ ਜਾਣ, ਜਿਉਂਦ ਵਿਚ ਪਿੰਡ ਦੀ ਘੇਰਾਬੰਦੀ ਕਰ ਕੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਜਲਿਆਂ ਵਾਲੇ ਬਾਗ ਦੀ ਯਾਦ ਦਿਵਾਉਣ, ਹੋਰ ਅਨੇਕਾਂ ਥਾਵਾਂ 'ਤੇ ਬੇਤਹਾਸ਼ਾ ਲਾਠੀਚਾਰਜ ਕਰਨ ਅਤੇ ਹੋਰ ਹਰ ਕਿਸਮ ਦਾ ਜਬਰ ਢਾਹੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਹੁਣ ਦੀਆਂ ਹਕੂਮਤਾਂ ਨੇ ਅੰਗਰੇਜ਼ੀ ਬਸਤੀਵਾਦੀ ਸਰਕਾਰ ਨੂੰ ਵੀ ਮਾਤ ਪਾ ਦਿੱਤੀ ਹੈ ਜੋ ਅਵਾਮ ਨਾਲ ਧ੍ਰੋਹ ਹੈ | ਜਮਹੂਰੀ ਅਧਿਕਾਰ ਸਭਾ ਜਥੇਬੰਦੀ ਵਲੋਂ ਲੜੇ ਜਾ ਰਹੇ ਇਸ ਹੱਕੀ ਸੰਘਰਸ਼ ਦੀ ਹਿਮਾਇਤ ਕਰਦਿਆਂ ਗਿ੍ਫ਼ਤਾਰ ਆਗੂਆਂ, ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ | ਸਭਾ ਦੇ ਪ੍ਰਧਾਨ ਜਗਜੀਤ ਭੁਟਾਲ, ਸਕੱਤਰ ਕੁਲਦੀਪ ਸਿੰਘ, ਮੀਤ ਪ੍ਰਧਾਨ ਬਸੇਸਰ ਰਾਮ, ਵਿੱਤ ਸਕੱਤਰ ਮਨਧੀਰ ਸਿੰਘਰਾਜੋਮਾਜਰਾ ਅਤੇ ਪ੍ਰੈਸ ਸਕੱਤਰ ਜੁਝਾਰ ਲੌਂਗੋਵਾਲ, ਸੂਬਾ ਆਗੂ ਵਿਸਾਖਾ ਸਿੰਘ ਅਤੇ ਸਵਰਨਜੀਤ ਸਿੰਘ ਨੇ ਇਸ ਨੂੰ ਲੋਕਤੰਤਰ ਦਾ ਸ਼ਰੇਆਮ ਹੋ ਰਿਹਾ ਘਾਣ ਕਿਹਾ ਹੈ | ਸਭਾ ਵਲੋਂ ਇਸ ਲਈ ਜ਼ੰੁਮੇਵਾਰ ਅਧਿਕਾਰੀਆਂ ਤੇ ਕਾਰਵਾਈ ਦੀ ਮੰਗ ਵੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਾਈਨ ਬੋਰਡਾਂ 'ਤੇ ਪੰਜਾਬੀ ਦੇ ਸ਼ਬਦਾਂ 'ਚ ਤਰੁੱਟੀਆਂ ਦੀ ਭਰਮਾਰ ਅਗਲੀ ਖ਼ਬਰ ਕੈਬਨਿਟ ਮੀਟਿੰਗ ਦੌਰਾਨ ਆਦਰਸ਼ ਸਕੂਲਾਂ ਦੀਆਂ ਮੰਗਾਂ ਪੰਜਾਬ ਸਰਕਾਰ ਨੇ ਨਾ ਮੰਨੀਆਂ ਤਾਂ ਵਿੱਢਾਂਗੇ ਸੰਘਰਸ਼ - ਸੂਬਾ ਪ੍ਰ...
Ad Position 24
No active advertisement