06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਧੂਰੀ ਇੰਡਸਟਰੀ ਚੈਂਬਰ ਨੇ ਸਾਲਾਨਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-02-2026
ਧੂਰੀ, 21 ਫ਼ਰਵਰੀ (ਧਾਂਦਰਾ) - ਧੂਰੀ ਇੰਡਸਟਰੀ ਚੈਂਬਰ ਦਾ ਸਾਲਾਨਾ ਸਮਾਗਮ ਸਥਾਨਕ ਇੱਕ ਰੈਸਟੋਰੈਂਟ ਵਿਖੇ ਯਾਦਗਾਰੀ ਹੋ ਨਿੱਬੜਿਆ, ਇਸ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ, ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਵਿਸ਼ੇਸ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਐੱਸ.ਡੀ.ਐੱਮ ਧੂਰੀ ਰਿਸ਼ਭ ਬਾਂਸਲ ਅਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਹਾਜ਼ਰ ਹੋਏ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸ਼ੈਲਰ ਇੰਡਸਟਰੀ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਰੇਲਵੇ ਸਪੈਸ਼ਲਾਂ ਸ਼ੁਰੂ ਕਰਵਾਉਣ, ਧੂਰੀ ਹਲਕੇ 'ਚ ਫੋਕਲ ਪੁਆਇੰਟ ਸਥਾਪਿਤ ਕਰਨ ਅਤੇ ਉਦਯੋਗਾਂ ਨੂੰ ਸਸਤੀ ਬਿਜਲੀ ਦੇਣ ਦੀ ਵਕਾਲਤ ਕੀਤੀ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੁਖਵੀਰ ਸਿੰਘ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਤਪਰ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਉਦਯੋਗਾਂ ਲਈ ਸੁਖਾਵਾਂ ਮਾਹੌਲ ਸਿਰਜਿਆ ਜਾ ਰਿਹਾ ਹੈ | ਇਸ ਮੌਕੇ ਐੱਸ.ਡੀ.ਐੱਮ ਧੂਰੀ ਰਿਸ਼ਭ ਬਾਂਸਲ ਅਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ ਨੇ ਵੀ ਉਦਯੋਗਿਕ ਵਿਕਾਸ ਲਈ ਪ੍ਰਸ਼ਾਸਨਿਕ ਸਹਿਯੋਗ ਦੀ ਗੱਲ ਦੁਹਰਾਈ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਹਿਲ ਨੇ ਸੁਰੱਖਿਆ ਪ੍ਰਬੰਧਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਦਯੋਗਿਕ ਖੇਤਰਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੈ | ਸਮਾਗਮ ਦੌਰਾਨ ਚੈਂਬਰ ਦੇ ਮੌਜੂਦਾ ਪ੍ਰਧਾਨ ਕੌਂਸਲਰ ਰਾਕੇਸ਼ ਚੌਧਰੀ ਨੇ ਪਿਛਲੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਸਰਗਰਮੀਆਂ ਦਾ ਵੇਰਵਾ ਸਾਂਝਾ ਕੀਤਾ ਅਤੇ ਮੈਂਬਰਾਂ ਵਲੋਂ ਮਿਲੇ ਅਥਾਹ ਪਿਆਰ ਲਈ ਧੰਨਵਾਦ ਕਰਦਿਆਂ ਆਪਣਾ ਅਸਤੀਫ਼ਾ ਪੇਸ਼ ਕੀਤਾ | ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਸੁਰੇਸ਼ ਜਿੰਦਲ ਨੂੰ ਚੈਂਬਰ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ | ਨਵੇਂ ਚੁਣੇ ਗਏ ਪ੍ਰਧਾਨ ਸੁਰੇਸ਼ ਜਿੰਦਲ ਨੂੰ ਸੰਸਥਾ ਦੀ ਅਗਲੀ ਕਾਰਜਕਾਰਨੀ ਟੀਮ ਚੁਣਨ ਦੇ ਪੂਰੇ ਅਧਿਕਾਰ ਦਿੱਤੇ ਗਏ | ਇਸ ਮੌਕੇ ਚੇਅਰਮੈਨ ਵਿਜੈ ਬਾਂਸਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ, ਬਲਵਿੰਦਰ ਕੁਮਾਰ ਬਬਲੂ, ਸ਼ਮੀਰ ਕੁਮਾਰ ਸ਼ੱਮੀ, ਨਵਨੀਤ ਬਿੱਟੂ, ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਜੇ ਸਿੰਗਲਾ, ਚੰਦਨਦੀਪ ਸਿੰਗਲਾ, ਨਰੇਸ਼ ਕੁਮਾਰ ਹੈਪੀ, ਅਮਿਤ ਕੁਮਾਰ, ਸੌਰਵ ਬਾਂਸਲ, ਅਤੇ ਨਰੇਸ਼ ਕੁਮਾਰ ਮੰਗੀ ਸਮੇਤ ਹੋਰਨਾਂ ਆਗੂਆਂ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ- ਜੱਸੀ ਖੰਗੂੜਾ <br/> ਅਗਲੀ ਖ਼ਬਰ ਮਾਤਾ ਮਲਕੀਤ ਕੌਰ ਗਿੱਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24
No active advertisement