24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਹੋਲੇ ਮਹੱਲੇ ਨੂੰ ਸਮਰਪਿਤ ਸਮਾਗਮ 1 ਤੋਂ - ਬਾਬਾ ਸੁਖਦੇਵ ਸਿੰਘ

Ad Position 21
No active advertisement
ਅਜੀਤ ਡੈਸਕ 23-02-2026
ਧਰਮਗੜ੍ਹ, 22 ਫਰਵਰੀ (ਗੁਰਜੀਤ ਸਿੰਘ ਚਹਿਲ) - ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸਿਧਾਣਾ ਸਾਹਿਬ, ਖੁਰਾਣਾ ਵਿਖੇ ਹੋਲੇ ਮੁਹੱਲੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 1 ਮਾਰਚ ਤੋਂ ਸ਼ੁਰੂ ਹੋਵੇਗਾ | ਉਕਤ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿਧਾਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 160ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹੋਲੇ ਮੁਹੱਲੇ ਮੌਕੇ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਦੇ ਪਹਿਲੇ ਦਿਨ 1 ਮਾਰਚ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਇਲਾਕਾ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ ਅਤੇ ਉਕਤ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਜਥੇ, ਢਾਡੀ, ਕਥਾਵਾਚਕ ਅਤੇ ਵੱਖ ਵੱਖ ਸੰਪਰਦਾਵਾਂ ਦੇ ਮੁਖੀ ਸੰਗਤਾਂ ਨਾਲ ਗੁਰਮਤਿ ਵਚਨਾਂ ਦੀ ਸਾਂਝ ਪਾਉਣਗੇ | ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ 3 ਮਾਰਚ ਨੂੰ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅਖੀਰਲੇ ਦਿਨ ਸਿੰਘ ਸਾਹਿਬ ਗਿਆਨੀ ਪਲਵਿੰਦਰ ਪਾਲ ਸਿੰਘ ਮੁੱਖ ਗ੍ਰੰਥੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸੰਗਤਾਂ ਨੂੰ ਪ੍ਰਵਚਨ ਦੇਣਗੇ | ਉਨ੍ਹਾਂ ਨੇ ਸੰਗਤਾਂ ਨੂੰ ਉਕਤ ਸਮਾਗਮ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦੇ ਇਜਲਾਸ ਵਿਚ ਮੁੜ ਤੋਂ ਪ੍ਰੇਮ ਗਰਗ ਪ੍ਰਧਾਨ ਅਤੇ ਪੰਕਜ ਗੁਪਤਾ ਸੈਕਟਰੀ ਚੁਣੇ ਅਗਲੀ ਖ਼ਬਰ ਰਾਹੁਲ ਦੀ 28 ਨੂੰ ਬਰਨਾਲਾ ਵਿਖੇ ਰੈਲੀ ਵਪਾਰਕ ਸਮਝੌਤੇ ਅਤੇ ਮਨਰੇਗਾ ਖ਼ਤਮ ਕਰਨ ਦੇ ਵਿਰੋਧ ਵਿੱਚ ਹੋਵੇਗੀ - ਢਿੱਲੋਂ
Ad Position 24