24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮਾਂ-ਬੋਲੀ ਪੰਜਾਬੀ ਨੂੰ ਅਮਲੀ ਰੂਪ ਵਿਚ ਲਾਗੂ ਕਰਵਾਉਣ ਲਈ ਸਾਹਿਤਕਾਰ ਹੋਏ ਲਾਮਬੰਦ

Ad Position 21
No active advertisement
ਅਜੀਤ ਡੈਸਕ 23-02-2026
ਸੰਗਰੂਰ, 22 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸੱਦੇ 'ਤੇ ਲੇਖਕ ਭਵਨ ਸੰਗਰੂਰ ਵਿਖੇ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਿਰਮੌਰ ਪੰਜਾਬੀ ਸਾਹਿਤਕਾਰ ਡਾ. ਮੀਤ ਖਟੜਾ ਨੇ ਕੀਤੀ | ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਨੇ ਦੱਸਿਆ ਕਿ ਪਿਛਲੇ ਦਿਨੀਂ ਸਭਾ ਵੱਲੋਂ ਸ਼ਹਿਰ ਦੇ ਨਿੱਜੀ ਅਦਾਰਿਆਂ ਦੇ ਨਾਵਾਂ ਵਾਲੇ ਬੋਰਡ ਪੰਜਾਬੀ ਵਿਚ ਲਿਖਵਾਉਣ ਲਈ ਕਿਰਤ ਵਿਭਾਗ ਸੰਗਰੂਰ ਨੂੰ ਮੰਗ-ਪੱਤਰ ਦਿੱਤਾ ਗਿਆ ਸੀ, ਜਿਸ ਦੇ ਬਹੁਤ ਹੀ ਅਸਰਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਚੁੱਕੇ ਹਨ | ਕਿਰਤ ਵਿਭਾਗ ਵਲੋਂ ਕੁੱਝ ਦੁਕਾਨਦਾਰਾਂ ਨੂੰ ਬੋਰਡਾਂ 'ਤੇ ਪੰਜਾਬੀ ਨਾ ਲਿਖਵਾਉਣ ਲਈ ਜੁਰਮਾਨਾ ਵੀ ਕੀਤਾ ਗਿਆ ਹੈ |
ਪ੍ਰਧਾਨਗੀ ਭਾਸ਼ਣ ਵਿਚ ਬੋਲਦਿਆਂ ਡਾ. ਮੀਤ ਖਟੜਾ ਨੇ ਕਿਹਾ ਕਿ ਮਾਂ-ਬੋਲੀ ਨੂੰ ਭੁੱਲ ਜਾਣ ਵਾਲੇ ਲੋਕ ਗਲੀਆਂ ਦੇ ਕੱਖਾਂ ਵਾਂਗ ਰੁਲ ਜਾਂਦੇ ਹਨ | ਉੱਘੇ ਲੇਖਕ ਅਮਰ ਗਰਗ ਕਲਮਦਾਨ ਨੇ ਆਪਣੇ ਖੋਜਪੂਰਨ ਪਰਚੇ ਵਿਚ ਕਿਹਾ ਕਿ ਮਾਂ-ਬੋਲੀ ਪੰਜਾਬੀ ਉਦੋਂ ਤੱਕ ਸਹੀ ਅਰਥਾਂ ਵਿਚ ਪ੍ਰਫੁੱਲਿਤ ਨਹੀਂ ਹੋ ਸਕਦੀ, ਜਦੋਂ ਤੱਕ ਇਸ ਦੀ ਆਪਣੀ ਲਿੱਪੀ ਗੁਰਮੁਖੀ ਨੂੰ ਲਾਜ਼ਮੀ ਨਹੀਂ ਕੀਤਾ ਜਾਂਦਾ | ਨਾਮਵਰ ਸਾਹਿਤਕਾਰ ਜੰਗੀਰ ਸਿੰਘ ਰਤਨ ਨੇ ਕਿਹਾ ਕਿ ਮਾਂ-ਬੋਲੀ ਨਾਲੋਂ ਟੁੱਟਿਆ ਵਿਅਕਤੀ ਦੁਨੀਆ ਦੀ ਕਿਸੇ ਵੀ ਬੋਲੀ ਵਿਚ ਮੁਹਾਰਤ ਹਾਸਲ ਨਹੀਂ ਕਰ ਸਕਦਾ | ਇਸ ਮੌਕੇ ਸੁਰਿੰਦਰਪਾਲ ਸਿੰਘ ਸਿਦਕੀ ਦੀ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦੇਣ ਵਾਲੀ ਬੇਹੱਦ ਪਿਆਰੀ ਕਵਿਤਾ ਨਾਲ ਸ਼ੁਰੂ ਹੋਏ ਸ਼ਾਨਦਾਰ ਕਵੀ ਦਰਬਾਰ ਵਿਚ ਪਵਨ ਕੁਮਾਰ ਹੋਸ਼ੀ, ਬਹਾਦਰ ਸਿੰਘ ਧੌਲਾ, ਮੀਤ ਸਕਰੌਦੀ, ਗੋਬਿੰਦ ਸਿੰਘ ਤੂਰਬਨਜਾਰਾ, ਜਗਜੀਤ ਸਿੰਘ ਲੱਡਾ, ਜੰਗੀਰ ਸਿੰਘ ਰਤਨ, ਜੱਗੀ ਮਾਨ, ਸਰਬਜੀਤ ਸੰਗਰੂਰਵੀ, ਭੁਪਿੰਦਰ ਨਾਗਪਾਲ, ਪਰਮਿੰਦਰ ਸਿੰਘ, ਪੰਮੀ ਫੱਗੂਵਾਲੀਆ, ਰਣਬੀਰ ਸਿੰਘ ਪਿ੍ੰਸ, ਡਾ. ਮੀਤ ਖਟੜਾ, ਅਮਰ ਗਰਗ ਕਲਮਦਾਨ, ਰਜਿੰਦਰ ਸਿੰਘ ਰਾਜਨ, ਕਰਮ ਸਿੰਘ ਜ਼ਖ਼ਮੀ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਜਸਵੀਰ ਸਿੰਘ ਅਤੇ ਏਕਮਦੀਪ ਸਿੰਘ ਆਦਿ ਕਵੀਆਂ ਨੇ ਹਿੱਸਾ ਲਿਆ | ਪੁਰਾਤਨ ਕਵੀਆਂ ਦੇ ਸ਼ਿਅਰਾਂ ਦੇ ਹਵਾਲਿਆਂ ਨਾਲ ਮੰਚ ਸੰਚਾਲਨ ਦੀ ਭੂਮਿਕਾ ਰਜਿੰਦਰ ਸਿੰਘ ਰਾਜਨ ਨੇ ਬੜੇ ਖ਼ੂਬਸੂਰਤ ਢੰਗ ਨਾਲ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਸੁਨਾਮ 'ਚ ਕਿਸਾਨਾਂ ਵਲੋਂ ਭਾਜਪਾ ਆਗੂ ਦਾਮਨ ਬਾਜਵਾ ਦੀ ਰਿਹਾਇਸ਼ ਅੱਗੇ ਧਰਨਾ ਅਗਲੀ ਖ਼ਬਰ ਪਿੰਡਾਂ 'ਚ ਵੜ ਕੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਸਰਕਾਰ ਦੀ ਘਿਨੌਣੀ ਸਾਜਿਸ਼ - ਉਗਰਾਹਾਂ
Ad Position 24