24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੁਨਾਮ 'ਚ ਕਿਸਾਨਾਂ ਵਲੋਂ ਭਾਜਪਾ ਆਗੂ ਦਾਮਨ ਬਾਜਵਾ ਦੀ ਰਿਹਾਇਸ਼ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 23-02-2026
ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਧਾਲੀਵਾਲ, ਭੁੱਲਰ) - ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ-ਅਮਰੀਕਾ ਖੇਤੀਬਾੜੀ ਵਪਾਰਕ ਸਮਝੌਤੇ ਦੇ ਵਿਰੋਧ 'ਚ ਭਾਰਤੀ ਜਨਤਾ ਪਾਰਟੀ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਮੈਡਮ ਦਮਨ ਥਿੰਦ ਬਾਜਵਾ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਮਜ਼ਦੂਰ ਪਹਿਲਾਂ ਹੀ ਹਰੀਕ੍ਰਾਂਤੀ ਨੇ ਪੀੜ ਕੇ ਰੱਖ ਦਿੱਤਾ ਹੈ ਕਿਉਂਕਿ ਹਰੀਕ੍ਰਾਂਤੀ ਨੇ ਪੰਜਾਬ ਨੂੰ ਬਰਬਾਦੀ ਤੋਂ ਬਿਨਾਂ ਕੱਖ ਵੀ ਨਹੀ ਦਿੱਤਾ | ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਇਸ ਨੀਤੀ ਨਾਲ ਪੰਜਾਬ ਅਤੇ ਭਾਰਤ ਦਾ ਖੇਤੀਬਾੜੀ ਧੰਦਾ ਬਿਲਕੁਲ ਬਰਬਾਦ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕ ਮਾਰੂ ਸਮਝੌਤੇ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਕਮਿਊਨਿਸਟ ਆਗੂ ਸਤਵੰਤ ਸਿੰਘ ਖੰਡੇਬਾਦ, ਦਰਵਾਰਾ ਸਿੰਘ ਛਾਜਲਾ, ਹਰਭਗਵਾਨ ਸਿੰਘ ਮੂਣਕ, ਪੰਜਾਬ ਕਿਸਾਨ ਯੂਨੀਅਨ ਦੇ ਸਵਰਨ ਸਿੰਘ ਨਵਾਂ ਗਾਉਂ, ਰਾਜੇਵਾਲ ਯੂਨੀਅਨ ਦੇ ਆਗੂ ਜਸਵੰਤ ਸਿੰਘ ਬਿਗੜਵਾਲ, ਮਨਰੇਗਾ ਆਗੂ ਹਰਪਾਲ ਕੌਰ ਟਿੱਬੀ, ਜਸਵੀਰ ਕੌਰ ਉਗਰਾਹਾਂ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ਕਣਕਵਾਲ, ਰਿੰਕੂ ਮੂਣਕ, ਸੁਖਦੇਵ ਸਿੰਘ ਕੜੈਲ, ਕਰਨੈਲ ਸਿੰਘ ਗਨੋਟਾ ਅਤੇ ਬਿੰਦਰ ਸਿੰਘ ਖੋਖਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ 1 ਤੋਂ ਅਗਲੀ ਖ਼ਬਰ ਮਾਂ-ਬੋਲੀ ਪੰਜਾਬੀ ਨੂੰ ਅਮਲੀ ਰੂਪ ਵਿਚ ਲਾਗੂ ਕਰਵਾਉਣ ਲਈ ਸਾਹਿਤਕਾਰ ਹੋਏ ਲਾਮਬੰਦ
Ad Position 24