24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਗੁਰਮਤਿ ਸਮਾਗਮ 1 ਤੋਂ

Ad Position 21
No active advertisement
ਅਜੀਤ ਡੈਸਕ 23-02-2026
ਮਸਤੂਆਣਾ ਸਾਹਿਬ, 22 ਫਰਵਰੀ (ਦਮਦਮੀ) - ਸੰਤ ਅਤਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ 1 ਤੋਂ 4 ਮਾਰਚ ਤੱਕ ਗੁਰਦੁਆਰਾ ਸਿਧਾਣਾ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ 1 ਅਤੇ 2 ਮਾਰਚ ਨੂੰ ਹੋਲਾ ਮੁਹੱਲਾ ਉਤਸਵ ਦੇ ਸੰਬੰਧ ਵਿਚ ਸ਼੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 3 ਮਾਰਚ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਪੂਰਨਮਾਸ਼ੀ ਵਾਲੇ ਦਿਨ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਇਸੇ ਤਰ੍ਹਾਂ 4 ਮਾਰਚ ਨੂੰ ਹੋਲੇ ਮਹੱਲੇ ਵਾਲੇ ਦਿਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਪੰਡਾਲ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਅਤੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਪਲਵਿੰਦਰ ਪਾਲ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਦੀ ਫ਼ਿਰੋਜ਼ਪੁਰ ਆਮਦ ਨੂੰ ਲੈ ਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਮੀਟਿੰਗ ਅਗਲੀ ਖ਼ਬਰ ਸੁਨਾਮ 'ਚ ਕਿਸਾਨਾਂ ਵਲੋਂ ਭਾਜਪਾ ਆਗੂ ਦਾਮਨ ਬਾਜਵਾ ਦੀ ਰਿਹਾਇਸ਼ ਅੱਗੇ ਧਰਨਾ
Ad Position 24