24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਫਿਰੋਜ਼ਪੁਰ ਦਿਹਾਤੀ 'ਚ ਰੈਲੀ ਲਈ ਹਰ ਵਰਗ 'ਚ ਜੋਸ਼ ਤੇ ਭਾਰੀ ਉਤਸ਼ਾਹ-ਜਿੰਦੂ, ਸ਼ੇਰ ਖਾਂ

Ad Position 21
No active advertisement
ਅਜੀਤ ਡੈਸਕ 23-02-2026
ਕੁੱਲਗੜ੍ਹੀ, 22 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਾਝੇ ਦੀ ਧਰਤੀ ਤੋਂ ਸ਼ੁਰੂ ਹੋਈਆਂ 'ਪੰਜਾਬ ਬਚਾਓ ਰੈਲੀਆਂ' ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ 'ਚ 24 ਫਰਵਰੀ ਨੂੰ ਅਨਾਜ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਰੈਲੀ ਕੀਤੀ ਜਾ ਰਹੀ ਹੈ | ਰੈਲੀ 'ਚ ਹਲਕੇ ਦੇ ਹਰੇਕ ਵਰਗ ਵਿਚ ਭਾਰੀ ਜੋਸ਼ ਤੇ ਉਤਸ਼ਾਹ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜਗਿੰਦਰ ਸਿੰਘ ਜਿੰਦੂ ਜ਼ਿਲ੍ਹਾ ਪ੍ਰਧਾਨ ਨੇ ਕੀਤਾ | ਉਨ੍ਹਾਂ ਕਿਹਾ ਹਲਕੇ ਦੇ ਸਮੁੱਚੇ ਵੋਟਰ ਰੈਲੀ ਲਈ ਆਪੋ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਲੋਕਾਂ ਰਹੇ ਮਿਲ ਰਹੇ ਭਰਪੂਰ ਸਮਰਥਨ ਨਾਲ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਸਪੱਸ਼ਟ ਤÏਰ 'ਤੇ ਦਿਖਾਈ ਦੇਣ ਲੱਗੀ ਹੈ | ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਇਸ ਮੁਹਿੰਮ ਨੇ ਜਿਸ ਤਰੀਕੇ ਰਫ਼ਤਾਰ ਫੜੀ ਹੈ ਉਸੇ ਤਰ੍ਹਾਂ ਲੋਕਾਂ ਦਾ ਵੱਡਾ ਹੁੰਗਾਰਾ ਸਾਹਮਣੇ ਆ ਰਿਹਾ ਹੈ | ਇਸ ਸਮੇਂ ਹਰਪ੍ਰੀਤ ਸਿੰਘ ਸ਼ੇਰ ਖਾਂ ਸੀਨੀਅਰ ਮੀਤ ਪ੍ਰਧਾਨ ਬੀਸੀ ਵਿੰਗ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਨੂੰ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ | ਉਨ੍ਹਾਂ ਕਿਹਾ ਜੋਗਿੰਦਰ ਸਿੰਘ ਜਿੰਦੂ ਤੇ ਸੁਰਿੰਦਰ ਸਿੰਘ ਬੱਬੂ ਦੀ ਅਗਵਾਈ 'ਚ ਰੱਖੀ ਰੈਲੀ 'ਚ ਪਾਰਟੀ ਦੇ ਸੀਨੀਅਰ ਆਗੂ ਪਾਰਟੀ ਦੀਆਂ ਨੀਤੀਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ | ਇਹ ਇਕੱਠ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਿਲ ਪੱਥਰ ਸਾਬਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਮੋਹਨ ਕੇ ਉਤਾੜ ਵਿਖੇ ਸੜਕ ਹਾਦਸਾ, ਕਾਰ ਸਵਾਰ ਦੋ ਵਿਅਕਤੀ ਜ਼ਖ਼ਮੀ
Ad Position 24