ਮਸਤੂਆਣਾ ਸਾਹਿਬ, 22 ਫ਼ਰਵਰੀ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਦੇ ਅਮੀਰ ਵਿਰਸੇ ਨਾਲ ਜੋੜਨਾ ਅਤੇ ਇਸ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ | ਵਿਦਿਆਰਥੀਆਂ ਅੰਦਰਲੀ ਕਲਾ ਨੂੰ ਉਭਾਰਨ ਲਈ ਨਿਬੰਧ ਲੇਖਨ ਅਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਵਿਦਿਆਰਥੀਆਂ ਨੇ ਦਿਲਚਸਪੀ ਨਾਲ ਹਿੱਸਾ ਲਿਆ | ਨਿਬੰਧ ਲੇਖਨ ਮੁਕਾਬਲੇ ਵਿੱਚ ਪਿ੍ਆ ਰਾਣੀ ਨੇ ਪਹਿਲਾ, ਤਰਨਦੀਪ ਕੌਰ ਨੇ ਦੂਜਾ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਕਵਿਤਾ ਉਚਾਰਣ ਮੁਕਾਬਲੇ ਵਿੱਚ ਭਵਨਦੀਪ ਕੌਰ ਨੇ ਪਹਿਲਾ, ਤਰਨਦੀਪ ਕੌਰ ਨੇ ਦੂਜਾ ਅਤੇ ਰਾਜਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ਦੀ ਪਿ੍ੰਸੀਪਲ ਡਾ. ਅਮਨਦੀਪ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦਿਵਸ ਦੀ ਵਧਾਈ ਦਿੱਤੀ | ਪ੍ਰੋਗਰਾਮ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਜਿੰਦਰ ਸਿੰਘ, ਪ੍ਰੋ. ਪ੍ਰਦੀਪ ਕੌਰ, ਪ੍ਰੋ. ਰਮਨਦੀਪ ਕੌਰ, ਅਤੇ ਪ੍ਰੋ. ਗੁਰਤੇਜ ਸਿੰਘ ਤੋਂ ਇਲਾਵਾ ਡਾ. ਸਾਰਿਕਾ ਜੈਨ, ਪ੍ਰੋ. ਹਰਪਾਲ ਸਿੰਘ, ਪ੍ਰੋ. ਬੂਟਾ ਸਿੰਘ, ਡਾ. ਕਮਲਜੀਤ ਕੌਰ ਅਤੇ ਡਾ. ਗੁਰਦੀਪ ਸਿੰਘ ਸ਼ਾਮਲ ਹੋਏ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਸੁਖਵਿੰਦਰ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਿਭਾਈ |