ਸੰਦੌੜ, 22 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਸਾਲਾਨਾ ਗੁਰਮਿਤ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਈਸ਼ਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਦੀ ਅਗਵਾਈ ਹੇਠ ਇਲਾਕੇ ਦੇ ਮੋਹਤਬਰਾਂ ਦੀ ਇਕ ਅਹਿਮ ਇਕੱਤਰਤਾ ਹੋਈ | ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ, ਸੰਤ ਬਾਬਾ ਕਿਸ਼ਨ ਸਿੰਘ, ਸੰਤ ਬਾਬਾ ਤੇਜਾ ਸਿੰਘ, ਸੰਤ ਬਾਬਾ ਬਲਵੰਤ ਸਿੰਘ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਦੀ ਸਰਪ੍ਰਸਤੀ ਹੇਠ ਸਾਲਾਨਾ ਧਾਰਮਿਕ ਅਤੇ ਦੀਵਾਨ ਸਮਾਗਮ 6 ਤੋਂ 10 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਅਸਥਾਨ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਦੀਵਾਨ ਸਜਾਉਣਗੇ |ਅੰਤਿਮ ਦਿਨ 10 ਮਾਰਚ ਨੂੰ ਅੰਮਿ੍ਤ ਸੰਚਾਰ ਹੋਵੇਗਾ ਅਤੇ ਖ਼ੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ | ਅੱਜ ਦੀ ਇਕੱਤਰਤਾ ਮੌਕੇ ਸਮਾਗਮ ਦਾ ਪੋਸਟਰ ਵੀ ਬਾਬਾ ਵਿਸਾਖਾ ਸਿੰਘ ਵਲੋਂ ਰਿਲੀਜ਼ ਕੀਤਾ ਗਿਆ ਅਤੇ ਸਮਾਗਮ ਨੂੰ ਲੈ ਕੇ ਡਿਊਟੀਆਂ ਵੀ ਲਗਾਈਆਂ ਗਈਆਂ |ਇਸ ਮੌਕੇ ਪ੍ਰਧਾਨ ਬਲਵੰਤ ਸਿੰਘ ਮਹੋਲੀ ਖੁਰਦ, ਨੰਬਰਦਾਰ ਕੁਲਵੰਤ ਸਿੰਘ ਮਹੋਲੀ, ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ, ਭਾਈ ਗੋਬਿੰਦ ਸਿੰਘ, ਚਮਕੌਰ ਸਿੰਘ ਲੋਹਗੜ੍ਹ, ਸਰਪੰਚ ਗੁਰਮੁੱਖ ਸਿੰਘ ਗਰੇਵਾਲ ਫਰਵਾਲੀ, ਜਗਸੀਰ ਸਿੰਘ ਸੈਕਟਰੀ, ਸਾਬਕਾ ਸਰਪੰਚ ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਰਾਗੀ ਮਾਣਕੀ, ਨੰਬਰਦਾਰ ਜਸਵੀਰ ਸਿੰਘ ਫਰਵਾਲੀ, ਦਲੀਪ ਸਿੰਘ ਕਲਿਆਣ, ਬਲਵੰਤ ਸਿੰਘ ਮੰਡ ਸਾਊਾਡ ਲੋਹਟਬੱਦੀ, ਬਾਬਾ ਜਸਵੀਰ ਸਿੰਘ, ਭਾਈ ਗੁਰਚਰਨ ਸਿੰਘ ਮਹੋਲੀ, ਰਾਜਵੀਰ ਸਿੰਘ ਮੰਡ ਲੋਹਟਬੱਦੀ, ਜਗਤਾਰ ਸਿੰਘ ਕਲਿਆਣ ਆਦਿ ਹਾਜ਼ਰ ਸਨ |