ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਭੁੱਲਰ, ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇਾਸਟੀਚਿਊਸ਼ਨਜ਼ ਵਿਖੇ ਵਿਸ਼ਵ ਮਾਂ ਬੋਲੀ ਦਿਵਸ ਮਨਾਇਆ ਗਿਆ | ਪ੍ਰੋ. ਰਾਜਵੀਰ ਕੌਰ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਪਿਛੋਕੜ, ਪੰਜਾਬੀ ਮਾਂ ਬੋਲੀ ਦੀ ਮਹਾਨਤਾ ਬਾਰੇ ਦੱਸਦਿਆਂ ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ, ਭਾਸ਼ਣ, ਗੀਤ, ਕਵਿਤਾ ਵਿਚ ਭਾਗ ਲਿਆ | ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਰਾਜਵਿੰਦਰ ਸਿੰਘ, ਆਰਟਸ ਵਿਭਾਗ ਦੇ ਮੁਖੀ ਪ੍ਰੋ. ਦਰਸ਼ਨ ਸਿੰਘ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਸਰਬਜੀਤ ਕੌਰ ਵਲੋਂ ਪੰਜਾਬੀ ਬੋਲੀ ਦੇ ਇਤਿਹਾਸ ਅਤੇ ਵਰਤਮਾਨ ਸਥਿਤੀ ਸਬੰਧੀ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਪ੍ਰਤੀ ਆਪਣੇ ਫ਼ਰਜਾਂ ਨੂੰ ਪਛਾਣਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸੰਸਥਾ ਦੇ ਪਿ੍ੰਸੀਪਲ ਡਾ. ਕੁਲਵੰਤ ਕੌਰ ਵਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਨੂੰ ਮੌਜੂਦਾ ਸਮੇਂ ਆ ਰਹੀਆਂ ਚੁਨੌਤੀਆਂ ਅਤੇ ਇਸ ਸਬੰਧੀ ਸੁਝਾਅ ਪੇਸ਼ ਕਰਦਿਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ ਗਈ |