26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-02-2026
ਜਖੇਪਲ, 22 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਪਿ੍ੰ. ਸ਼੍ਰੀ ਦਰਸ਼ਨ ਖਾਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਬੱਚਿਆਂ ਨੇ ਆਪਣੀ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪੰਜਾਬੀ ਬੋਲੀ ਨਾਲ ਸਬੰਧਿਤ ਕਵਿਤਾਵਾਂ ਸੁਣਾ ਕੇ ਆਪਣੇ ਭਾਸ਼ਣ ਦੇ ਜਰੀਏ ਆਪਣੀ ਮਾਂ ਬੋਲੀ ਨੂੰ ਬਚਾਉਣ ਲਈ ਵਿਚਾਰ ਪੇਸ਼ ਕੀਤੇ | ਪਿ੍ੰ. ਸ਼੍ਰੀ ਦਰਸ਼ਨ ਖਾਨ ਨੇ ਕਿਹਾ ਕਿ ਮਾਂ ਬੋਲੀ ਤੋਂ ਬਿਨਾਂ ਕਿਸੇ ਵੀ ਭਾਸ਼ਾ ਜਾਂ ਸਭਿਆਚਾਰ ਦੀ ਪਛਾਣ ਅਧੂਰੀ ਹੈ, ਬੋਲੀ ਹਰ ਵਿਅਕਤੀ ਦੀ ਜੜ੍ਹ ਹੈ ਅਤੇ ਇਸ ਨੂੰ ਮਜ਼ਬੂਤ ਬਣਾਉਣਾ ਆਉਣ ਵਾਲੀਆਂ ਪੀੜੀਆਂ ਲਈ ਲਾਜ਼ਮੀ ਹੈ | ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਪੰਜਾਬੀ ਭਾਸ਼ਾ ਵਿੱਚ ਲਿਖਣ, ਬੋਲਣ ਅਤੇ ਇਸ ਨਾਲ ਜੁੜਨ ਲਈ ਪ੍ਰੇਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਸਮਾਗਮ ਵਿਦਿਆਰਥੀਆਂ ਵਿਚ ਭਸ਼ਾਈ ਗਰਵ ਅਤੇ ਸਭਿਆਚਾਰਕ ਜਾਗਰੂਕਤਾ ਪੈਦਾ ਕਰਦੇ ਹਨ | ਸਮਾਗਮ ਵਿੱਚ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਭਰਪੂਰ ਭਾਗੀਦਾਰੀ ਰਹੀ | ਪਿ੍ੰ. ਦਰਸ਼ਨ ਖਾਨ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦਿਵਸ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਮਾਂ ਬੋਲੀ ਦਿਵਸ 'ਤੇ ਸ਼ੁੱਧ ਪੰਜਾਬੀ ਲਿਖਣ ਤੇ ਲੇਖ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਵਿਸ਼ਵ ਮਾਂ ਬੋਲੀ ਦਿਵਸ ਮਨਾਇਆ
Ad Position 24