26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਵਿਸ਼ਵ ਮਾਂ ਬੋਲੀ ਦਿਵਸ 'ਤੇ ਸ਼ੁੱਧ ਪੰਜਾਬੀ ਲਿਖਣ ਤੇ ਲੇਖ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 23-02-2026
ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸ਼ਾਮ ਸੁੰਦਰ ਦੀ ਅਗਵਾਈ ਵਿਚ ਰੈਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਦੇਖ-ਰੇਖ 'ਚ ਵਿਸ਼ਵ ਮਾਂ ਬੋਲੀ ਦਿਵਸ ਮੌਕੇ ਵਿਦਿਆਰਥੀਆਂ ਦੇ ਸ਼ੁੱਧ ਪੰਜਾਬੀ ਲੇਖਣ ਅਤੇ ਲੇਖ ਮੁਕਾਬਲਿਆਂ ਦੇ ਨਾਲ-ਨਾਲ ਏਡਜ਼ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸ਼ਾਮ ਸੁੰਦਰ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿਚ ਮਾਤ ਭਾਸ਼ਾ ਦੇ ਮਹੱਤਵ ਅਤੇ ਏਡਜ਼ ਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ | ਸ਼ੁੱਧ ਪੰਜਾਬੀ ਲੇਖਣ ਮੁਕਾਬਲੇ ਵਿਚ ਰਾਜਵੀਰ ਕੌਰ ਨੇ ਪਹਿਲਾ,ਹਰਪ੍ਰੀਤ ਕੌਰ ਦੂਜਾ ਜਦੋਂ ਕਿ ਰਾਜਵਿੰਦਰ ਨੇ ਤੀਜਾ ਸਥਾਨ ਹਾਸਲ ਕੀਤਾ | ਸਲੋਗਨ ਮੁਕਾਬਲੇ ਵਿਚ ਪ੍ਰੀਤੀ ਨੇ ਪਹਿਲਾ, ਨਵਨੀਤ ਕੌਰ ਦੂਜਾ ਅਤੇ ਹਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਲੇਖ ਮੁਕਾਬਲਿਆਂ ਵਿਚ ਸੀਮਾ ਖਾਨ ਨੇ ਪਹਿਲਾ, ਰਾਜਵਿੰਦਰ ਦੂਜਾ ਅਤੇ ਜ਼ਸਨਪਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਲਿਆ | ਪਿ੍ੰਸੀਪਲ ਸ਼ਾਮ ਸੁੰਦਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਡਾਕਟਰ ਅਚਲਾ, ਸਹਾਇਕ ਪ੍ਰੋਫੈਸਰ ਨਰਦੀਪ ਸਿੰਘ, ਸਹਾਇਕ ਪ੍ਰੋਫੈਸਰ ਪ੍ਰਭਜੀਤ ਕੌਰ, ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ ਮਨਪ੍ਰੀਤ ਕੌਰ ਖੁਰਮੀ ਅਤੇ ਸਤਿਗੁਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਾਟਰ ਸਪਲਾਈ ਸੀਵਰੇਜ ਮੰਡਲ ਦੇ ਦਫ਼ਤਰ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
Ad Position 24