ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਹਲਕਾ ਲਹਿਰਾਗਾਗਾ 'ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
ਅਜੀਤ ਡੈਸਕ
23-02-2026
ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ਨਾਲ ਜੋੜਨਾ ਹੈ ਤਾਂ ਜੋ ਹਰ ਵਰਗ ਦੇ ਲੋਕ ਵਿਕਾਸ ਦਾ ਲਾਭ ਲੈ ਸਕਣ | ਇਸ ਮੌਕੇ ਪਿੰਡਾਂ ਦੇ ਵਾਸੀਆਂ ਨੇ ਸੜਕਾਂ ਦੇ ਕੰਮ ਸ਼ੁਰੂ ਹੋਣ 'ਤੇ ਖ਼ੁਸ਼ੀ ਜਤਾਈ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ |