19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੈਣੀ ਸਮਾਜ ਵਲੋਂ ਕਰਵਾਇਆ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 24-02-2026
ਸੰਗਰੂਰ, 23 ਫਰਵਰੀ (ਅਮਨਦੀਪ ਸਿੰਘ ਬਿੱਟਾ) - ਸੈਣੀ ਸਮਾਜ ਸੰਗਰੂਰ ਦੀ ਇਕੱਤਰਤਾ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਸੈਣੀ ਸਭਾ ਦੇ ਪ੍ਰਧਾਨ ਸਤਿੰਦਰ ਸੈਣੀ ਨੇ ਹਾਜ਼ਰੀ ਸੰਗਤ ਨਾਲ ਸਮਾਜ ਦੀਆਂ ਗਤੀਵਿਧੀਆਂ ਸਬੰਧੀ ਚਰਚਾ ਕੀਤੀ ਅਤੇ ਸੈਣੀ ਸਮਾਜ ਵਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਸਮਾਜ ਸੇਵੀ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਸਮਾਗਮ ਵਿਚ ਉਚੇਚੇ ਤੌਰ ਉੱਤੇ ਪੁੱਜੇ ਸੰਗਰੂਰ ਦੇ ਵਿਧਾਇਕਾ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਸੈਣੀ ਸਮਾਜ ਦੇ ਸਮਾਜ ਸੇਵੀ ਕਾਰਜਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ | ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਪੰਮੀ ਸਿਬੀਆ ਨੇ ਆਪਣੇ ਸੰਬੋਧਨ ਵਿਚ ਸੈਣੀ ਸਮਾਜ ਦੇ ਸਮਾਜਿਕ, ਧਾਰਮਿਕ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਿਬੀਆ ਨੇ ਆਪਣੇ ਨੇਕ ਕਮਾਈ ਵਿਚੋਂ ਦਸ ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਵੀ ਦਿੱਤੀ | ਹਾਜ਼ਰ ਹੋਰ ਸ਼ਖ਼ਸੀਅਤਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਵੀਰ ਸਿੰਘ ਢੀਂਡਸਾ, ਐਡਵੋਕੇਟ ਗੁਰਬਚਨ ਸਿੰਘ ਸੈਣੀ, ਪਰਮਿੰਦਰ ਸਿੰਘ ਸੈਣੀ, ਸੰਦੀਪ ਸੈਣੀ, ਸੁਰਦਰਸ਼ਨ ਸੈਣੀ, ਦਲਬੀਰ ਸਿੰਘ ਸੈਣੀ, ਬਹਾਦਰ ਸਿੰਘ ਸੈਣੀ, ਸਵਰਨ ਸਿੰਘ ਸੈਣੀ, ਅਮਰੀਕ ਸਿੰਘ ਸੈਣੀ ਸਾਬਕਾ ਸਰਪੰਚ, ਬਲਵੀਰ ਸਿੰਘ ਸੈਣੀ, ਰਣਵੀਰ ਸਿੰਘ ਥਲੇਸਾ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੇ ਲੌਂਗੋਵਾਲ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੀਤੀ ਸਾਈਕਲ ਯਾਤਰਾ ਅਗਲੀ ਖ਼ਬਰ ਭਾਜਪਾ ਹਲਕਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਨੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਕਰਵਾਇਆ
Ad Position 24