19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਿਸਾਨ ਯੂਨੀਅਨ ਨੇ ਭਾਰਤ-ਅਮਰੀਕਾ ਸਮਝੌਤੇ ਦੇ ਖ਼ਿਲਾਫ਼ ਵਜਾਇਆ ਬਿਗੁਲ <br/>

Ad Position 21
No active advertisement
ਅਜੀਤ ਡੈਸਕ 24-02-2026
ਸੰਦੌੜ, 23 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਕਿਸਾਨ ਮਜ਼ਦੂਰ ਮੋਰਚੇ ਦੇ ਆਦੇਸ਼ਾਂ 'ਤੇ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਸ਼ਹੀਦ ਸ਼ੁਭਕਰਨ ਸਿੰਘ ਬੱਲੋ ਦੀ ਯਾਦ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਅਨਾਜ ਮੰਡੀ ਸੰਦੌੜ ਵਿਖੇ ਕਰਵਾਇਆ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਝੰਡੇ ਹੇਠ ਜਥੇਬੰਦੀ ਦੇ ਜ਼ਿਲ੍ਹਾ ਮਲੇਰਕੋਟਲਾ ਅਤੇ ਲੁਧਿਆਣਾ ਨਾਲ ਸਬੰਧਿਤ ਪਿੰਡਾਂ ਦੀਆਂ ਇਕਾਈਆਂ ਨੇ ਭਾਗ ਲਿਆ | ਸਮਾਗਮ ਵਿਚ ਦੋਵਾਂ ਜ਼ਿਲਿ੍ਹਆਂ ਦੇ ਕਿਸਾਨਾਂ ਤੋਂ ਇਲਾਵਾ ਕਾਰਜਕਾਰੀ ਸੂਬਾ ਆਗੂ ਗੁਰਮੇਲ ਸਿੰਘ ਮਹੋਲੀ, ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਸ਼ੇਰ ਸਿੰਘ ਮਹੋਲੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਮੌਕੇ ਸ਼ਹੀਦ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਕਿਸਾਨ ਆਗੂ ਗੁਰਮੇਲ ਸਿੰਘ ਮਹੋਲੀ ਖੁਰਦ, ਪ੍ਰਦੀਪ ਸਿੰਘ ਰਛੀਨ, ਮਨਜੀਤ ਸਿੰਘ ਧਾਲੀਵਾਲ, ਤੇਜਵੰਤ ਸਿੰਘ ਕੁਠਾਲਾ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤਪਿੰਦਰ ਸਿੰਘ, ਮਾਸਟਰ ਜਗਰੂਪ ਸਿੰਘ ਸੰਦੌੜ, ਬਲਾਕ ਪ੍ਰਧਾਨ ਜਗਦੀਸ਼ ਸਿੰਘ ਛੰਨਾ, ਅਮਰਜੀਤ ਸਿੰਘ ਮਹੇਰਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀਆਂ ਹੋਈਆਂ ਹਨ | ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਸਮਝੌਤੇ ਖੇਤੀਬਾੜੀ ਖੇਤਰ ਨੂੰ ਤਬਾਹ ਕਰ ਦੇਣਗੇ | ਇਸ ਸਮਝੌਤੇ ਨੂੰ ਕਿਸਾਨਾਂ ਦੀ ਮੌਤ ਦੇ ਵਰੰਟ ਦੱਸਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਅਮਰੀਕਾ ਭਾਰਤ ਦਾ ਵਪਾਰ ਸਮਝੌਤਾ ਹੁੰਦਾ ਹੈ ਤਾਂ ਕਿਸਾਨੀ ਤਬਾਹ ਹੋਣੀ ਲਗਭਗ ਤਹਿ ਹੈ | ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਅਜਿਹਾ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਖੇਤੀ ਕਾਨੂੰਨਾਂ ਦੀ ਤਰਜ਼ ਤੇ ਕਿਸਾਨ ਜਥੇਬੰਦੀਆਂ ਵਲੋਂ ਵੱਡਾ ਅਤੇ ਦੇਸ ਵਿਆਪੀ ਅੰਦੋਲਨ ਵਿੱਢਿਆ ਜਾਵੇਗਾ | ਇਸ ਮੌਕੇ ਟਹਿਲ ਸਿੰਘ ਫਰਵਾਲੀ, ਚਰਨ ਸਿੰਘ ਰਛੀਨ, ਮੰਗਤ ਸਿੰਘ, ਦਰਸ਼ਨ ਸਿੰਘ ਸੰਦੌੜ, ਬੇਅੰਤ ਸਿੰਘ, ਕਮਿੱਕਰ ਸਿੰਘ, ਜਗਤਾਰ ਸਿੰਘ ਮਹੇਰਨਾ, ਜਗਦੇਵ ਸਿੰਘ ਮਹੇਰਨਾ, ਪੱਪੀ ਸਿੰਘ, ਦਰਸ਼ਨ ਸਿੰਘ, ਦਰਸ਼ਨ ਸਿੰਘ ਦੁਲਮਾਂ ਕਲਾਂ, ਬਾਬਾ ਚਰਨਦਾਸ, ਕੁਲਵਿੰਦਰ ਸਿੰਘ ਲੋਹਟਬੱਦੀ, ਇਕਾਈ ਪ੍ਰਧਾਨ ਜੱਗਾ ਸਿੰਘ ਮਹੋਲੀ ਖੁਰਦ, ਸੰਦੀਪ ਸਿੰਘ ਦਹਿਲੀਜ਼, ਹਰਜੀਤ ਸਿੰਘ ਰਸੂਲਪੁਰ ਆਦਿ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਗਰਮ ਮਹਿਲਾ ਆਗੂ ਮਨਦੀਪ ਕੌਰ ਆਪਣੀ ਟੀਮ ਨਾਲ 'ਆਪ' ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਬਜ਼ੁਰਗਾਂ ਦੇ ਵਿਹੜੇ ਵਿਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਜਾਈ ਗੀਤ ਸੰਗੀਤ ਦੀ ਮਹਿਫ਼ਲ
Ad Position 24