ਸੰਗਰੂਰ, 23 ਫਰਵਰੀ (ਧੀਰਜ ਪਸੋਰੀਆ) - ਮਨਦੀਪ ਕੌਰ ਜੋ ਕਾਂਗਰਸ ਦੇ ਜ਼ਿਲ੍ਹਾ ਮਹਿਲਾ ਵਿੰਗ ਦੀ ਉਪ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਸਨ, ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਮਨਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫ਼ੈਸਲਾ ਕੀਤਾ ਹੈ | ਇਸ ਮੌਕੇ ਨਰਿੰਦਰ ਕੌਰ ਭਰਾਜ, ਵਿਧਾਇਕ ਸੰਗਰੂਰ ਨੇ ਮਨਦੀਪ ਕੌਰ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਸਨਮਾਨ ਸਹਿਤ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਸੰਗਰੂਰ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਮਹਿਲਾ ਵਰਗ ਦੀ ਨੁਮਾਇੰਦਗੀ ਨੂੰ ਨਵੀਂ ਤਾਕਤ ਮਿਲੇਗੀ | ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਮਨਦੀਪ ਕੌਰ ਆਪਣੇ ਤਜਰਬੇ ਅਤੇ ਜਨ ਸੇਵਾ ਦੀ ਭਾਵਨਾ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਰਾਜ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਚਲਦਿਆਂ ਸੂਬੇ ਦਾ ਹਰ ਵਰਗ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਸੰਤੁਸ਼ਟ ਹੈ ਅਤੇ ਉਹ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਫ਼ੈਸਲਾ ਕਰ ਚੁੱਕਾ ਹੈ |