19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

28 ਦੀ ਬਰਨਾਲਾ ਰੈਲੀ ਦੌਰਾਨ ਰਾਹੁਲ ਗਾਂਧੀ ਕਾਂਗਰਸ ਵਰਕਰਾਂ ਵਿਚ ਭਰਨਗੇ ਨਵਾਂ ਜੋਸ਼ - ਹੀਨਾ ਕਾਵਰੇ

Ad Position 21
No active advertisement
ਅਜੀਤ ਡੈਸਕ 24-02-2026
ਸੰਗਰੂਰ, 23 ਫਰਵਰੀ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਬੀਬੀ ਹੀਨਾ ਕਾਵਰੇ ਨੇ ਕਿਹਾ ਕਿ ਕਾਂਗਰਸ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਰਾਜ ਵਿਚ ਕੀਤੀਆਂ ਜਾ ਰਹੀਆਂ ਮਨੇਰਗਾ ਰੈਲੀਆਂ ਦੌਰਾਨ ਪਹਿਲਾਂ ਹੀ ਕਰ ਦਿੱਤੀ ਹੈ, ਹੁਣ ਸ੍ਰੀ ਰਾਹੁਲ ਗਾਂਧੀ 28 ਫਰਵਰੀ ਦੀ ਬਰਨਾਲਾ ਰੈਲੀ ਦੌਰਾਨ ਵਰਕਰਾਂ ਅਤੇ ਆਗੂਆਂ ਵਿਚ ਹੋਰ ਨਵਾਂ ਜੋਸ਼ ਪੈਂਦਾ ਕਰਨਗੇ | ਅੱਜ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੇ ਨਿਵਾਸ ਵਿਖੇ ਬਰਨਾਲਾ ਰੈਲੀ ਦੇ ਕੋਆਰਡੀਨੇਟਰ ਸ੍ਰੀ ਕੁਲਜੀਤ ਸਿੰਘ ਨਾਗਰਾ ਨਾਲ ਪੱਤਰਕਾਰਾਂ ਦੇ ਰੂ-ਬਰੂ ਹੰੁਦਿਆਂ ਬੀਬੀ ਹੀਨਾ ਕਾਵਰੇ ਨੇ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਫੈਸਲਾ ਕਾਂਗਰਸ ਹਾਈ ਕਮਾਨ ਵਿਧਾਇਕਾਂ ਦੇ ਚੋਣ ਜਿੱਤਣ ਉਪਰੰਤ ਕਰੇਗੀ | ਉਨ੍ਹਾਂ ਕਿਹਾ ਕਿ ਮਨਰੇਗਾ ਨੂੰ ਲੈ ਕੇ ਰਾਜ ਭਰ ਵਿਚ ਕੀਤੀਆਂ ਗਈਆਂ ਰੈਲੀਆਂ ਬਹੁਤ ਕਾਮਯਾਬ ਰਹੀਆਂ ਹਨ ਅਤੇ ਕਾਂਗਰਸ ਪਾਰਟੀ ਡਾ. ਮਨਮੋਹਨ ਸਿੰਘ ਅਤੇ ਸ੍ਰੀਮਤੀ ਸੋਨੀਆ ਗਾਂਧੀ ਦੀ ਮਨਰੇਗਾ ਅਤੇ ਭਾਜਪਾ ਦੀ 'ਜੀ ਰਾਮ ਜੀ' ਸਕੀਮ ਦੇ ਅੰਤਰ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਸਫਲ ਵੀ ਰਹੀ ਹੈ | ਬਰਨਾਲਾ ਰੈਲੀ ਬਾਰੇ ਚਰਚਾ ਕਰਦਿਆਂ ਬੀਬੀ ਹੀਨਾ ਕਾਵਰੇ ਨੇ ਕਿਹਾ ਕਿ ਇਸ ਰੈਲੀ ਵਿਚ ਅਮਰੀਕਾ ਨਾਲ ਭਾਜਪਾ ਸਰਕਾਰ ਵਲੋਂ ਕੀਤੇ ਗਏ ਵਪਾਰਕ ਸਮਝੌਤੇ ਨੂੰ ਉਠਾਇਆ ਜਾਵੇਗਾ ਅਤੇ ਸ੍ਰੀ ਰਾਹੁਲ ਗਾਂਧੀ ਕਿਸਾਨਾਂ ਤੱਕ ਇਹ ਸੰਦੇਸ਼ ਵੀ ਦੇਣਗੇ ਕਿ ਉਪਰੋਕਤ ਵਪਾਰਕ ਸਮਝੌਤੇ ਨਾਲ ਕਿਸਾਨਾਂ, ਮਜ਼ਦੂਰਾਂ ਦੇ ਹਿਤਾਂ ਦਾ ਕਿਸ ਤਰ੍ਹਾਂ ਘਾਣ ਹੋਵੇਗਾ | ਇਸ ਤੋਂ ਇਲਾਵਾ ਮਨਰੇਗਾ ਕਾਨੂੰਨ ਨੂੰ ਰੱਦ ਕਰਨ ਖ਼ਿਲਾਫ਼ ਲੜਾਈ ਲੜਨਾ ਵੀ ਰੈਲੀ ਦਾ ਮੁੱਖ ਕੇਂਦਰ ਬਿੰਦੂ ਰਹੇਗਾ | ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਗਰਮ ਕਾਂਗਰਸ ਆਗੂਆਂ ਅਤੇ ਵਰਕਰਾਂ ਨਾਲ 28 ਫਰਵਰੀ ਦੀ ਬਰਨਾਲਾ ਰੈਲੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਰੈਲੀ ਦੇ ਕੋਆਰਡੀਨੇਟਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ, ਬੰਟੀ ਸਿੱਧੂ ਹਰੀਪੁਰਾ, ਬਲਾਕ ਪ੍ਰਧਾਨ ਰੌਕੀ ਬਾਂਸਲ, ਕੌਂਸਲਰ ਸੁਰਿੰਦਰ ਸਿੰਘ ਭਿੰਡਰ, ਹਰਪਾਲ ਸਿੰਘ ਸੋਨੂ, ਮਿੱਠੂ ਲੱਡਾ, ਕੌਂਸਲਰ ਨੱਥੂ ਲਾਲ ਢੀਂਗਰਾ, ਸਾਬਕਾ ਪ੍ਰਧਾਨ ਸੁਭਾਸ਼ ਗਰੋਵਰ, ਸਨਮੀਕ ਸਿੰਘ ਹੈਨਰੀ ਵੀ ਮੌਜੂਦ ਸਨ |
ਸੰਗਰੂਰ ਜ਼ਿਲੇ੍ਹ ਵਿਚੋਂ ਜਾਣਗੀਆਂ 200 ਬੱਸਾਂ
- ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਬਰਨਾਲਾ ਰੈਲੀ ਵਿਚ 28 ਫਰਵਰੀ ਨੂੰ ਸੰਗਰੂਰ ਜ਼ਿਲੇ੍ਹ ਤੋਂ 200 ਬੱਸਾਂ ਰੈਲੀ ਦਾ ਸ਼ਿੰਗਾਰ ਬਣਨਗੀਆਂ | ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ੍ਹ ਦੀ ਪੂਰੀ ਲੀਡਰਸ਼ਿਪ ਇਸ ਰੈਲੀ ਵਿਚ ਜ਼ੋਰਦਾਰ ਢੰਗ ਨਾਲ ਆਪਣੀ ਸ਼ਮੂਲੀਅਤ ਦਰਜ ਕਰਵਾਏਗੀ |
ਵੜਿੰਗ ਨੇ ਮੀਡੀਆ ਤੋਂ ਬਣਾਈ ਦੂਰੀ
- ਸਿੰਗਲਾ ਨਿਵਾਸ ਵਿਖੇ ਕਾਂਗਰਸ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਚੇਚਾ ਤੌਰ ਉੱਤੇ ਪੁੱਜੇ ਹੋਏ ਸਨ ਪਰ ਉਨ੍ਹਾਂ ਮੀਡੀਆ ਨਾਲ ਕੋਈ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ | ਮੀਡੀਆ ਨਾਲ ਗੱਲਬਾਤ ਬੀਬੀ ਹੀਨਾ ਕਾਵਰੇ ਅਤੇ ਸ੍ਰੀ ਵਿਜੈਇੰਦਰ ਸਿੰਗਲ ਵਲੋਂ ਹੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਐਕਟ ਅਧੀਨ ਦਰਜ ਮਾਮਲੇ ਵਿਚੋਂ ਬਰੀ ਅਗਲੀ ਖ਼ਬਰ ਸਰਕਾਰੀ ਦਫ਼ਤਰਾਂ ਵਿੱਚ ਪਾਵਰਕਾਮ ਵੱਲੋਂ ਲਗਾਏ ਪ੍ਰੀ ਪੇਡ ਮੀਟਰ ਫੰਡਾਂ ਦੀ ਕਰ ਰਹੇ ਨੇ ਝਾਕ
Ad Position 24