19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਆਬਕਾਰੀ ਐਕਟ ਅਧੀਨ ਦਰਜ ਮਾਮਲੇ ਵਿਚੋਂ ਬਰੀ

Ad Position 21
No active advertisement
ਅਜੀਤ ਡੈਸਕ 24-02-2026
ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ) - ਜੱਜ ਰਾਜਨਦੀਪ ਕੌਰ ਬਿਲਿੰਗ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਮਨਪ੍ਰੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਆਬਕਾਰੀ ਐਕਟ ਅਧੀਨ ਦਰਜ ਮਾਮਲੇ ਵਿਚੋਂ ਇੱਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਲੌਂਗੋਵਾਲ ਵਿਖੇ 04 ਜੁਲਾਈ 2020 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਮਿਲੀ ਗੁਪਤ ਇਤਲਾਹ 'ਤੇ ਕੀਤੀ ਨਾਕਾਬੰਦੀ ਦੌਰਾਨ ਸੰਗਰੂਰ ਵੱਲੋਂ ਆਈ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ਉੱਤੇ ਇਕਬਾਲ ਸਿੰਘ ਵਾਸੀ ਮਹਿਲ ਕਲਾਂ ਤੋਂ 420 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਦਾ ਦਾਅਵਾ ਕਰਦਿਆਂ ਉਸ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕੀਤਾ ਸੀ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਉਸ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਿਲਾਂ <br/> ਅਗਲੀ ਖ਼ਬਰ 28 ਦੀ ਬਰਨਾਲਾ ਰੈਲੀ ਦੌਰਾਨ ਰਾਹੁਲ ਗਾਂਧੀ ਕਾਂਗਰਸ ਵਰਕਰਾਂ ਵਿਚ ਭਰਨਗੇ ਨਵਾਂ ਜੋਸ਼ - ਹੀਨਾ ਕਾਵਰੇ
Ad Position 24