19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਿਲਾਂ <br/>

Ad Position 21
No active advertisement
ਅਜੀਤ ਡੈਸਕ 24-02-2026
ਧੂਰੀ, 23 ਫਰਵਰੀ (ਧਾਂਦਰਾ, ਲਹਿਰੀ, ਭੁੱਲਰ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇੱਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ | ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਅਤੇ ਬਿਜਲੀ ਸਪਲਾਈ ਸਬੰਧੀ ਮੁੱਦੇ ਧਿਆਨ ਵਿੱਚ ਲਿਆਂਦੇ | ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ 'ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਹਰ ਇਕ ਅਰਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਲੋਕ-ਕੇਂਦਰਿਤ ਪ੍ਰਸ਼ਾਸਨ ਹੈ ਅਤੇ ਆਮ ਆਦਮੀ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ | ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ 'ਤੇ ਹੀ ਕਈ ਮਾਮਲਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਫ਼ੋਨ ਰਾਹੀਂ ਰਾਬਤਾ ਕਰ ਕੇ ਕਾਰਵਾਈ ਨੂੰ ਤੇਜ਼ ਕਰਨ ਲਈ ਕਿਹਾ ਗਿਆ | ਓ.ਐਸ.ਡੀ. ਨੇ ਕਿਹਾ ਕਿ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿੱਚ ਸਥਾਪਿਤ ਕੀਤਾ ਗਿਆ ਇਹ ਮੁੱਖ ਮੰਤਰੀ ਸਹਾਇਤਾ ਕੇਂਦਰ ਲੋਕਾਂ ਅਤੇ ਸਰਕਾਰ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰ ਰਿਹਾ ਹੈ | ਹਫ਼ਤੇ ਵਿੱਚ ਦੋ ਤੋਂ ਤਿੰਨ ਦਿਨ ਉਹ ਖ਼ੁਦ ਇੱਥੇ ਬੈਠ ਕੇ ਧੂਰੀ ਦੇ ਨਿਵਾਸੀਆਂ, ਪੰਚਾਂ ਅਤੇ ਸਰਪੰਚਾਂ ਨਾਲ ਸਿੱਧੀ ਗੱਲਬਾਤ ਕਰਦੇ ਹਨ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਗਾਹ ਰਹਿੰਦੇ ਹੋਏ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਹੋਰ ਦੱਸਿਆ ਕਿ ਸਮੇਂ-ਸਮੇਂ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਧੂਰੀ ਵਿਖੇ ਬੈਠਕ ਕਰ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾਂਦਾ ਹੈ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਂਦੀ ਹੈ | ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਇਸ ਕੇਂਦਰ 'ਤੇ ਪ੍ਰਾਪਤ ਹੋਣ ਵਾਲੀ ਹਰ ਇਕ ਸ਼ਿਕਾਇਤ ਨੂੰ ਬਾਕਾਇਦਾ ਦਰਜ ਕਰ ਕੇ ਉਸ ਦੀ ਮਾਨੀਟਰਿੰਗ ਕੀਤੀ ਜਾਂਦੀ ਹੈ | ਸ਼ਿਕਾਇਤਕਰਤਾ ਨਾਲ ਨਿਯਮਿਤ ਰਾਬਤਾ ਰੱਖਦਿਆਂ ਉਸ ਨੰੂ ਮਾਮਲੇ ਦੀ ਪ੍ਰਗਤੀ ਬਾਰੇ ਜਾਣੂ ਕੀਤਾ ਜਾਂਦਾ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਪਾਰਦਰਸ਼ਿਤਾ ਅਤੇ ਜਵਾਬਦੇਹੀ ਯਕੀਨੀ ਬਣਦੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਧੂਰੀ ਹਲਕੇ ਦੇ ਵਸਨੀਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਕੇ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਅੱਗੇ ਵਧਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਦੂਜੇ ਦਿਨ ਵੀ ਕੰਮ ਕਾਜ ਰੱਖਿਆ ਠੱਪ <br/> ਅਗਲੀ ਖ਼ਬਰ ਆਬਕਾਰੀ ਐਕਟ ਅਧੀਨ ਦਰਜ ਮਾਮਲੇ ਵਿਚੋਂ ਬਰੀ
Ad Position 24