ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ) - ਵਕੀਲ ਭਾਈਚਾਰੇ ਵਲੋਂ ਸਰਕਾਰ ਵਲੋਂ ਗ੍ਰਾਮ ਨਿਆਂਲਿਆ ਸਥਾਪਤ ਕਰਨ ਦੈ ਵਿਰੋਧ ਦੇ ਨਾਲ ਨਾਲ ਹੋਰਨਾਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਦੀ ਹਮਾਇਤ ਵਿਚ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮ ਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਅਤੇ ਧਰਨਾ ਦੇ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ | ਬਾਰ ਕੌਂਸਲ ਮੈਂਬਰ ਗੁਰਤੇਜ ਸਿੰਘ ਗਰੇਵਾਲ, ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸੈਕਟਰੀ ਸਿਮਰਨਦੀਪ ਸਿੰਘ ਬਲੱਗਣ ਅਤੇ ਉਪ ਪ੍ਰਧਾਨ ਜਗਮੀਤ ਸਿੰਘ ਨੇ ਦੱਸਿਆ ਕਿ ਗ੍ਰਾਮ ਨਿਆਂਲਿਆ ਐਕਟ 2008 ਦੇ ਲਾਗੂ ਕਰਨ ਨਾਲ ਸੀਮਤ ਨਿਆਂਇਕ ਸਾਧਨਾਂ ਦੀ ਵੰਡ ਹੋ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਵਿਚ ਮੌਜੂਦਾ ਅਦਾਲਤਾਂ ਪਹਿਲਾਂ ਹੀ ਲੋਕਾਂ ਦੀ ਪਹੁੰਚ ਵਿਚ ਹਨ, ਇਸ ਲਈ ਇੱਥੇ ਗ੍ਰਾਮ ਨਿਆਲਿਆ ਖੋਲਣ ਦੀ ਕੋਈ ਜ਼ਰੂਰਤ ਨਹੀਂ | ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ ਅਤੇ ਦਲਜੀਤ ਸਿੰਘ ਸੇਖੋਂ ਨੇ ਕਿਹਾ ਕਿ ਉਹ ਲੀਗਲ ਏਡ ਡਿਫੈਂਸ ਕੌਂਸਲ ਨੂੰ ਵਾਪਸ ਲੈਣ ਦੇ ਨਾਲ ਨਾਲ ਇਹ ਮੰਗ ਵੀ ਕਰਦੇ ਹਨ ਕਿ ਪੁਰਾਣੇ ਕੇਸਾਂ ਦੇ ਨਿਪਟਾਰੇ ਲਈ ਟਾਈਮ ਬਾਉਂਡ ਨਾ ਕੀਤਾ ਜਾਵੇ | ਵਕੀਲ ਆਗੂਆਂ ਨੇ ਦਾਅਵਾ ਕੀਤਾ ਕਿ ਵਕੀਲਾਂ ਵਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਦਾ ਅਸਰ ਪੈਣਾ ਸ਼ੁਰੂ ਹੋ ਗਿਆ ਹੈ | ਬਾਰ ਦੇ ਵਕੀਲਾਂ ਸੰਜੀਵ ਕੁਮਾਰ ਗੋਇਲ, ਗੁਰਬਚਨ ਸਿੰਘ ਨਹਿਲ, ਬੇਅੰਤ ਸਿੰਘ ਛਾਜਲੀ ਗੁਰਿੰਦਰਪਾਲ ਕਰਤਾਰਪੁਰਾ, ਜਸਵੀਰ ਸਿੰਘ ਸਰਾਓ, ਐਮ ਏ ਸ਼ਾਹ ਜੱਗਾ ਮਲੇਰਕੋਟਲਾ, ਰਣਜੀਤ ਸਿੰਘ ਦਿਓਲ, ਗੁਰਪ੍ਰੀਤ ਸਿੰਘ ਚੱਠਾ, ਰਾਜਬੀਰ ਸਿੰਘ ਗਰੇਵਾਲ, ਅਜੇਪਾਲ ਸਿੰਘ ਅਕੋਈ, ਅਮਨਜੋਤ ਸਿੰਘ ਪਾਹਵਾ, ਕੁਲਦੀਪ ਜੈਨ, ਇੰਦਰਪਾਲ ਸਿੰਘ ਧਾਂਦਲੀ, ਰਣਧੀਰ ਸਿੰਘ ਭੰਗੂ, ਰਿਤੇਸ ਜਿੰਦਲ, ਗੁਰਸੇਵਕ ਸਿੰਘ ਸਿੱਧੂ, ਗੌਰਵ ਗਰਗ ਲਹਿਰਾਗਾਗਾ, ਗੁਰਪ੍ਰੀਤ ਮਾਨ, ਕੁਲਵਿੰਦਰ ਸਿੰਘ ਤੂਰ, ਚਮਕੌਰ ਸਿੰਘ ਲਿੱਟ, ਵਕੀਲ ਸਿੰਘ ਜਨਾਲ ਅਤੇ ਹੋਰਨਾਂ ਨੇ ਓਪਰੋਕਤ ਵਿਚਾਰਾਂ ਦੀ ਪੋ੍ਰੜ੍ਹਤਾ ਕੀਤੀ |