19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

'ਮੇਰੀ ਰਸੋਈ' ਭਗਵੰਤ ਮਾਨ ਸਰਕਾਰ ਦਾ ਬੇਮਿਸਾਲ ਉਪਰਾਲਾ - ਭਰਾਜ <br/>

Ad Position 21
No active advertisement
ਅਜੀਤ ਡੈਸਕ 24-02-2026
ਸੰਗਰੂਰ, 23 ਫਰਵਰੀ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ 40 ਲੱਖ ਪਰਿਵਾਰਾਂ ਲਈ 'ਮੇਰੀ ਰਸੋਈ' ਸਕੀਮ ਦੇ ਕੀਤੇ ਐਲਾਨ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਹੈ ਕਿ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤੋਂ ਬਾਅਦ ਇਹ ਸਕੀਮ ਇੱਕ ਬੇਮਿਸਾਲ ਉਪਰਾਲਾ ਹੈ | ਭਰਾਜ ਨੇ ਕਿਹਾ ਕਿ ਇਸ ਸਕੀਮ ਅਧੀਨ ਨੀਲੇ ਕਾਰਡ ਧਾਰਕਾਂ ਨੂੰ ਹੁਣ ਕਣਕ ਦੇ ਨਾਲ ਨਾਲ ਫੂਡ ਕਿੱਟ ਵੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਰਸੋਈ ਦਾ ਜ਼ਰੂਰੀ ਸਮਾਨ ਹੋਵੇਗਾ | ਉਨ੍ਹਾਂ ਕਿਹਾ ਕਿ ਰਾਜ ਵਾਸੀਆਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਤੋਂ ਬਾਅਦ ਭਗਵੰਤ ਮਾਨ ਸਰਕਾਰ 2022 ਵਿੱਚ ਕੀਤੇ ਵਾਅਦਿਆਂ ਤੋਂ ਅੱਗੇ ਜਾ ਕੇ ਰਾਜ ਵਾਸੀਆਂ ਨੂੰ ਨਵੀਆਂ ਨਵੀਆਂ ਸਹੂਲਤਾਂ ਦੇ ਰਹੀ ਹੈ | ਉਨ੍ਹਾਂ ਹੋਰ ਕਿਹਾ ਕਿ ਰਾਜ ਵਿੱਚ ਸਿਹਤ ਸਹੂਲਤਾਂ ਅਤੇ ਸਿੱਖਿਆ ਸੇਵਾਵਾਂ ਵਿੱਚ ਇਨਕਲਾਬੀ ਬਦਲਾਅ ਆਇਆ, ਹੁਣ ਇਲਾਜ ਕਰਾਉਣ ਲਈ ਨਾ ਤਾਂ ਕਰਜ਼ਾ ਲੈਣ ਨਾ ਜ਼ਮੀਨਾਂ ਵੇਚਣ ਦੀ ਜ਼ਰੂਰਤ ਹੈ, ਪੰਜਾਬ ਦੇ ਹਰ ਪਰਿਵਾਰ ਦਾ 10 ਲੱਖ ਰੁਪਏ ਸਾਲਾਨਾ ਦਾ ਮੁਕਤ ਬੀਮਾ ਹੋ ਰਿਹਾ ਹੈ | ਸੂਬੇ ਵਿੱਚ ਸਿੱਖਿਆ ਸੇਵਾਵਾਂ ਵਿੱਚ ਆਈ ਕ੍ਰਾਂਤੀਕਾਰੀ ਤਬਦੀਲੀ ਦੀ ਗੱਲ ਕਰੀਏ ਤਾਂ ਹੁਣ ਅਸੀਂ ਆਪਣੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਰਹੇ ਹਾਂ | ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਕਾਰੀ ਪ੍ਰੀਖਿਆਵਾਂ ਵਿੱਚ ਉੱਚ ਸਥਾਨ ਪ੍ਰਾਪਤ ਕਰ ਰਹੇ ਹਨ | ਮੁੱਕਦੀ ਗੱਲ ਸੂਬੇ ਦਾ ਹਰ ਵਿਅਕਤੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪੂਰੀ ਤਰ੍ਹਾਂ ਦਰੁਸਤ ਹੈ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸਿੰਗਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਮੈਨੇਜਮੈਂਟ ਕਮੇਟੀ ਦੀ ਹੋਈ ਵਿਸ਼ੇਸ਼ ਮੀਟਿੰਗ <br/>
Ad Position 24