20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵਲੋਂ 119ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ <br/>

Ad Position 21
No active advertisement
ਅਜੀਤ ਡੈਸਕ 24-02-2026
ਅਹਿਮਦਗੜ੍ਹ, 23 ਫਰਵਰੀ (ਰਣਧੀਰ ਸਿੰਘ ਮਹੋਲੀ) - ਸਟੇਟ ਐਵਾਰਡੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈਲਫ਼ੇਅਰ ਕਲੱਬ ਨੇ 119ਵਾਂ ਰਾਸ਼ਨ ਵੰਡ ਸਮਾਗਮ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਦਿਆਨੰਦ ਸਕੂਲ ਅਹਿਮਦਗੜ੍ਹ ਵਿਖੇ ਕੀਤਾ | ਸਮਾਗਮ ਤੇ ਮੁੱਖ ਮਹਿਮਾਨ ਸਮਾਜ ਸੇਵੀ ਰਾਜਿੰਦਰ ਗੋਇਲ ਨੇ ਸ਼ਿਰਕਤ ਕਰਦਿਆਂ ਕਲੱਬ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਕਲੱਬ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕਰ ਕੇ ਸੇਵਾ ਦੇ ਖੇਤਰ ਵਿਚ ਦੇਸ਼ ਵਿਦੇਸ਼ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ | ਪ੍ਰਧਾਨ ਰਾਕੇਸ਼ ਗਰਗ ਅਤੇ ਕਲੱਬ ਮੈਂਬਰਾਂ ਵਲੋਂ ਦਾਨੀ ਸੱਜਣਾਂ ਦਾ ਧੰਨਵਾਦ ਕਰਦੇ ਕਿਹਾ ਕਿ ਇਨ੍ਹਾਂ ਦੇ ਸਦਕਾ ਇਹ ਪੁੰਨ ਦੇ ਕਾਰਜ ਕਰਨ ਦੇ ਸਮਰੱਥ ਹੋਏ ਹਾਂ ਅਤੇ ਭਵਿੱਖ ਵਿਚ ਵੀ ਜ਼ਰੂਰਤਮੰਦਾਂ ਦੀ ਹਰ ਸੰਭਵ ਮਦਦ ਕਰਦੇ ਰਹਾਂਗੇ | ਇਸ ਮੌਕੇ ਅਰੁਣ ਵਰਮਾ, ਪਿ੍ੰਸੀਪਲ ਬਿਪਨ, ਮਾਸਟਰ ਮੇਜਰ ਸਿੰਘ, ਕਮਿੱਕਰ ਰਾਮ, ਪ੍ਰੀਤ ਬੋਪਾਰਾਏ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਊ ਸੇਵਾ ਸਮਾਗਮ ਦੌਰਾਨ 15 ਗਊਸ਼ਾਲਾਵਾਂ ਨੂੰ ਵੰਡਿਆ ਗੁੜ ਤੇ ਖਲ <br/> ਅਗਲੀ ਖ਼ਬਰ ਪਾਰਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ <br/>
Ad Position 24